DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

PM MODI ISRAEL VISIT: ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਇਜ਼ਰਾਈਲ ਰਵਾਨਾ; ਇਜ਼ਰਾਇਲੀ ਸੰਸਦ ‘ਕਨੇਸੈੱਟ’ ਨੂੰ ਕਰਨਗੇ ਸੰਬੋਧਨ

ਰੱਖਿਆ ਤੇ ਖੇਤੀਬਾੜੀ ਸਣੇ ਕਈ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ

  • fb
  • twitter
  • whatsapp
  • whatsapp
featured-img featured-img
ਰਵਾਨਾ ਹੋਣ ਤੋਂ ਪਹਿਲਾਂ, ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਯਾਤਰਾ ਭਾਰਤ ਅਤੇ ਇਜ਼ਰਾਈਲ ਵਿਚਕਾਰ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰੇਗੀ। ਵੀਡੀਓ ਗ੍ਰੈਬ: ਯੂਟਿਊਬ/ਨਰਿੰਦਰ ਮੋਦੀ
Advertisement

PM Modi Israel Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਜ਼ਰਾਈਲ ਦੇ ਦੋ ਦਿਨਾਂ ਅਧਿਕਾਰਤ ਦੌਰੇ ਲਈ ਰਵਾਨਾ ਹੋ ਗਏ ਹਨ। ਰਵਾਨਗੀ ਤੋਂ ਪਹਿਲਾਂ ਦਿੱਤੇ ਆਪਣੇ ਬਿਆਨ ਵਿੱਚ ਉਨ੍ਹਾਂ ਭਾਰਤ ਅਤੇ ਇਜ਼ਰਾਈਲ ਦੇ ਸਬੰਧਾਂ ਨੂੰ ਬੇਹੱਦ ਮਜ਼ਬੂਤ ਦੱਸਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਆਪਣੇ ‘ਪਿਆਰੇ ਦੋਸਤ’ ਬੈਂਜਾਮਿਨ ਨੇਤਨਯਾਹੂ ( Benjamin Netanyahu) ਨਾਲ ਹੋਣ ਵਾਲੀ ਮੁਲਾਕਾਤ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹਨ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਦੌਰਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰੇਗਾ। ਇਸ ਦੌਰੇ ਦੌਰਾਨ ਵਿਗਿਆਨ, ਤਕਨਾਲੋਜੀ, ਖੇਤੀਬਾੜੀ, ਜਲ ਪ੍ਰਬੰਧਨ ਅਤੇ ਰੱਖਿਆ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ’ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ।

Advertisement

ਇਸ ਦੌਰੇ ਦੀ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਨਰਿੰਦਰ ਮੋਦੀ ਇਜ਼ਰਾਇਲੀ ਸੰਸਦ ‘ਕਨੇਸੈੱਟ’ (Knesset) ਨੂੰ ਸੰਬੋਧਨ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣਨਗੇ। ਉਨ੍ਹਾਂ ਇਸ ਨੂੰ ਦੋਵਾਂ ਦੇਸ਼ਾਂ ਦੇ ਲੋਕਤੰਤਰੀ ਸਬੰਧਾਂ ਲਈ ਇੱਕ ਮਾਣਮੱਤਾ ਪਲ ਦੱਸਿਆ।

Advertisement

ਆਪਣੇ ਦੌਰੇ ਦੌਰਾਨ ਮੋਦੀ ਇਜ਼ਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜ਼ੋਗ ਨਾਲ ਵੀ ਮੁਲਾਕਾਤ ਕਰਨਗੇ ਅਤੇ ਉੱਥੇ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਇੱਕ ਅਜਿਹੇ ਭਵਿੱਖ ਦਾ ਨਿਰਮਾਣ ਕਰਨਾ ਹੈ ਜੋ ਨਵੀਨਤਾਕਾਰੀ (innovative) ਅਤੇ ਖ਼ੁਸ਼ਹਾਲ ਹੋਵੇ।

Advertisement
×