ਪ੍ਰਧਾਨ ਮੰਤਰੀ ਮੋਦੀ 11-12 ਨਵੰਬਰ ਨੂੰ ਭੂਟਾਨ ਦੌਰੇ ’ਤੇ; ਹਾਈਡਰੋਇਲੈਕਟ੍ਰਿਕ ਪ੍ਰੋਜੈਕਟ ਦਾ ਕਰਨਗੇ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਤੋਂ 12 ਨਵੰਬਰ ਤੱਕ ਭੂਟਾਨ ਦੇ ਸਰਕਾਰੀ ਦੌਰੇ ’ਤੇ ਜਾਣਗੇ। ਇਸ ਦੌਰੇ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਕਾਰ ਖਾਸ ਦੋਸਤੀ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਹੈ। ਆਪਣੇ ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਭੂਟਾਨ ਦੇ ਰਾਜਾ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਤੋਂ 12 ਨਵੰਬਰ ਤੱਕ ਭੂਟਾਨ ਦੇ ਸਰਕਾਰੀ ਦੌਰੇ ’ਤੇ ਜਾਣਗੇ। ਇਸ ਦੌਰੇ ਦਾ ਉਦੇਸ਼ ਦੋਵਾਂ ਦੇਸ਼ਾਂ ਵਿਚਕਾਰ ਖਾਸ ਦੋਸਤੀ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਹੈ।
ਆਪਣੇ ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਭੂਟਾਨ ਦੇ ਰਾਜਾ Jigme Khesar Namgyel Wangchuck ਨਾਲ ਮੁਲਾਕਾਤ ਕਰਨਗੇ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ Tshering Tobgay.ਨੂੰ ਵੀ ਮਿਲਣਗੇ।
Advertisement
ਮੋਦੀ ਦੋਵਾਂ ਦੇਸ਼ਾਂ ਵੱਲੋਂ ਸਾਂਝੇ ਤੌਰ ’ਤੇ ਵਿਕਸਤ ਕੀਤੇ ਗਏ 1,020 ਮੈਗਾਵਾਟ ਦੇ Punatsangchhu-II ਹਾਈਡਰੋਇਲੈਕਟ੍ਰਿਕ ਪ੍ਰੋਜੈਕਟ ਦਾ ਉਦਘਾਟਨ ਕਰਨਗੇ।
ਇਸ ਦੌਰਾਨ, ਉਹ ਭੂਟਾਨ ਦੇ ਚੌਥੇ ਰਾਜੇ Jigme Wangchuck ਦੇ 70ਵੇਂ ਜਨਮ ਦਿਨ ਸਮਾਰੋਹਾਂ ਵਿੱਚ ਸ਼ਾਮਲ ਹੋਣਗੇ। ਉਹ ਭਾਰਤ ਤੋਂ ਲਿਆਂਦੇ ਗਏ ਭਗਵਾਨ ਬੁੱਧ ਦੇ ਪਿਪਰਾਹਵਾ ਅਵਸ਼ੇਸ਼ਾਂ ਨੂੰ ਵੀ ਸ਼ਰਧਾਂਜਲੀ ਦੇਣਗੇ ਅਤੇ ਗਲੋਬਲ ਸ਼ਾਂਤੀ ਪ੍ਰਾਰਥਨਾ ਉਤਸਵ ਵਿੱਚ ਹਿੱਸਾ ਲੈਣਗੇ।
Advertisement
