DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

PM Modi ਜਨਰਲ Naravane ਦੀ ਕਿਤਾਬ ਤੋਂ ਡਰ ਗਏ, ਇਸ ਲਈ ਲੋਕ ਸਭਾ ਨਹੀਂ ਆਏ: ਰਾਹੁਲ ਗਾਂਧੀ

ਕਾਂਗਰਸੀ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੋਕਤੰਤਰ ਲਈ ਦੱਸਿਆ ਮੰਦਭਾਗਾ

  • fb
  • twitter
  • whatsapp
  • whatsapp
featured-img featured-img
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਦੇ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਬੋਲਦੇ ਹੋਏ। ਫੋਟੋ: ਪੀਟੀਆਈ
Advertisement

Rahul Gandhi On PM Modi: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਹ ਸਾਬਕਾ ਫੌਜ ਮੁਖੀ ਐਮ.ਐਮ. ਨਰਵਣੇ (Naravane) ਦੀ ਕਿਤਾਬ ਨਾਲ ਜੁੜੇ ਮੁੱਦਿਆਂ ਤੋਂ ਡਰ ਕੇ ਸਦਨ ਵਿੱਚ ਨਹੀਂ ਆਏ। ਰਾਹੁਲ ਨੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਪਿਛਲੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਸੰਸਦ ਮੈਂਬਰਾਂ ਤੋਂ ਖਤਰਾ ਸੀ।

ਉਨ੍ਹਾਂ ਚੁਣੌਤੀ ਦਿੰਦਿਆਂ ਕਿਹਾ, “ਜੇਕਰ ਕਿਸੇ ਨੇ ਪ੍ਰਧਾਨ ਮੰਤਰੀ ਨੂੰ ਧਮਕੀ ਦਿੱਤੀ ਹੈ ਤਾਂ ਸਰਕਾਰ ਉਸ ਵਿਰੁੱਧ FIR ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ?”

Advertisement

ਰਾਹੁਲ ਅਨੁਸਾਰ ਸਰਕਾਰ ਅਸਲ ਵਿੱਚ ਸੱਚ ਦਾ ਸਾਹਮਣਾ ਕਰਨ ਤੋਂ ਘਬਰਾ ਰਹੀ ਹੈ ਅਤੇ ਮੈਂਬਰਾਂ ’ਤੇ ਲਾਏ ਗਏ ਦੋਸ਼ ਸਿਰਫ਼ ਇੱਕ ਬਹਾਨਾ ਹਨ। ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਬਜਟ ਅਤੇ ਅਮਰੀਕੀ ਡੀਲ ’ਤੇ ਬਹਿਸ ਕਰਵਾਉਣ ਤੋਂ ਡਰ ਰਹੀ ਹੈ ਕਿਉਂਕਿ ਇਸ ਦਾ ਕਿਸਾਨਾਂ ’ਤੇ ਮਾੜਾ ਅਸਰ ਪਵੇਗਾ।

Advertisement

ਉਨ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਉਸ ਦਾਅਵੇ ਨੂੰ ਵੀ ਝੂਠਾ ਦੱਸਿਆ ਕਿ ਜਨਰਲ ਨਰਵਣੇ ਦੀ ਕਿਤਾਬ ਅਜੇ ਛਪੀ ਨਹੀਂ ਹੈ। ਰਾਹੁਲ ਨੇ ਕਿਹਾ, “ਕਿਤਾਬ ਛਪ ਚੁੱਕੀ ਹੈ ਅਤੇ ਸਾਡੇ ਕੋਲ ਉਸਦੀ ਕਾਪੀ ਵੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਵਾਰ-ਵਾਰ ਰੁਕਾਵਟਾਂ ਪਾ ਰਹੀ ਹੈ ਅਤੇ ਸਦਨ ਵਿੱਚ ਸਿਰਫ਼ ਸੱਤਾ ਪੱਖ ਨੂੰ ਹੀ ਬੋਲਣ ਦੀ ਆਜ਼ਾਦੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰਾਂ ਦੀ ਮੁਅੱਤਲੀ ਅਤੇ ਲਾਏ ਗਏ ਇਲਜ਼ਾਮਾਂ ਨੂੰ ਲੋਕਤੰਤਰ ਲਈ ਮੰਦਭਾਗਾ ਦੱਸਿਆ।

Advertisement
×