ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

PM Modi's meeting: ਹਥਿਆਰਬੰਦ ਬਲਾਂ ਨੂੰ ਜਵਾਬੀ ਕਾਰਵਾਈ ਬਾਰੇ ਫੈਸਲਾ ਲੈਣ ਦੀ ਪੂਰੀ ਖੁੱਲ੍ਹ: ਮੋਦੀ

ਮੋਦੀ ਵੱਲੋਂ ਰੱਖਿਆ ਮੰਤਰੀ, NSA, CDS ਤੇ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ ਨਾਲ ਮੀਟਿੰਗ; ਅਤਿਵਾਦ ਨੂੰ ਦਿੱਤੇ ਜਾਣ ਵਾਲੇ ਝਟਕੇ ਨੂੰ ਕੌਮੀ ਅਹਿਦ ਦੱਸਿਆ
Prime Minister Narendra Modi chairs a meeting with Defence Minister Rajnath Singh, National Security Advisor Ajit Doval, Chief of Defence Staff General Anil Chauhan, Chief of the Air Staff Air Chief Marshal A P Singh, Navy Chief Admiral Dinesh Kumar Tripathi and Chief of the Army Staff General Upendra Dwivedi, in New Delhi on Tuesday. (ANI Photo)
Advertisement

ਦਿੱਤੀ ਟੰਡਨ/ਏਐੱਨਆਈ

ਨਵੀਂ ਦਿੱਲੀ, 29 ਅਪਰੈਲ

Advertisement

PM Modi's meeting: ਪਹਿਲਗਾਮ ਹਮਲੇ ਦੇ ਪਿਛੋਕੜ ਵਿਚ ਭਾਰਤ ਵੱਲੋਂ ਦਹਿਸ਼ਤਗਰਤਾਂ ਅਤੇ ਉਨ੍ਹਾਂ ਦੇ ਪੁਸ਼ਤਪਨਾਹ ਪਾਕਿਸਤਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੇ ਲਾਏ ਜਾ ਰਹੇ ਕਿਆਸਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਹਥਿਆਰਬੰਦ ਬਲਾਂ ਨੂੰ ਭਾਰਤ ਦੀ ਜਵਾਬੀ ਕਾਰਵਾੲਂੀ ਦਾ ਢੰਗ ਤਰੀਕਾ, ਟੀਚਾ ਤੇ ਸਮਾਂ ਨਿਰਧਾਰਤ ਕਰਨ ਦੀ ਪੂਰੀ ਖੁੱਲ੍ਹ ਹੈ। 

ਅਧਿਕਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉੱਚ-ਪੱਧਰੀ ਸੁਰੱਖਿਆ ਮੀਟਿੰਗ ਦੌਰਾਨ ਕਿਹਾ ਕਿ ‘ਅਤਿਵਾਦ ਨੂੰ ਕਰਾਰਾ ਝਟਕਾ ਦੇਣਾ ਸਾਡਾ ਕੌਮੀ ਅਹਿਦ ਹੈ।’ ਸ੍ਰੀ ਮੋਦੀ ਨੇ ਬੁੱਧਵਾਰ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ (CCS) ਦੀ ਅਹਿਮ ਮੀਟਿੰਗ ਤੋਂ ਪਹਿਲਾਂ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਪਾਕਿਸਤਾਨ ਵਿਰੁੱਧ ਅਗਲੀ ਕਾਰਵਾਈ ਦਾ ਫੈਸਲਾ ਕਰਨ ਲਈ ਫੌਜੀ ਅਤੇ ਸੁਰੱਖਿਆ ਸਥਾਪਨਾ ਨਾਲ ਜੁੜੇ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਰੱਖਿਆ ਸਟਾਫ ਦੇ ਮੁਖੀ ਜਨਰਲ ਅਨਿਲ ਚੌਹਾਨ ਸ਼ਾਮਲ ਹੋਏ। ਮੀਟਿੰਗ ਵਿਚ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਅਤੇ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਅੱਜ ਦਿਨੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘‘ਸਾਡੇ ਕੋਲ ਬਹੁਤ ਘੱਟ ਸਮਾਂ ਹੈ ਅਤੇ ਬਹੁਤ ਵੱਡੇ ਟੀਚੇ ਹਨ।’

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ 7, ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਹ ਮੀਟਿੰਗ ਚੀਫ਼ ਆਫ਼ ਡਿਫੈਂਸ ਸਟਾਫ ਅਨਿਲ ਚੌਹਾਨ ਵੱਲੋਂ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕੁਝ ਫੈਸਲਿਆਂ ਬਾਰੇ ਰੱਖਿਆ ਮੰਤਰੀ ਨੂੰ ਜਾਣਕਾਰੀ ਦੇਣ ਤੋਂ ਇੱਕ ਦਿਨ ਬਾਅਦ ਹੋਈ। ਪਹਿਲਗਾਮ ਦਹਿਸ਼ਤੀ ਹਮਲੇ ਵਿਚ 26 ਲੋਕ ਮਾਰੇ ਗਏ ਸਨ।

ਸਰਕਾਰ ਨੇ ਕਿਹਾ ਹੈ ਕਿ ਅੱਤਵਾਦੀ ਹਮਲੇ ਲਈ ਜ਼ਿੰਮੇਵਾਰ ਅੱਤਵਾਦੀਆਂ ਅਤੇ ਇਸ ਦੇ ਪਿੱਛੇ ਸਾਜ਼ਿਸ਼ ਰਚਣ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇਗੀ। ਇਸ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਬਹੁਤ ਅਹਿਮ ਸਮਝਿਆ ਜਾ ਰਿਹਾ ਹੈ।

ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ। ਵਿਰੋਧੀ ਪਾਰਟੀਆਂ ਨੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਵਿਰੁੱਧ ਸਰਕਾਰ ਵੱਲੋਂ ਕੀਤੀ ਗਈ ਕਿਸੇ ਵੀ ਕਾਰਵਾਈ ਲਈ ਆਪਣਾ ਪੂਰਾ ਸਮਰਥਨ ਪ੍ਰਗਟ ਕੀਤਾ ਹੈ।

ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਪਹਿਲਗਾਮ ਅੱਤਵਾਦੀ ਹਮਲੇ ਤੋਂ ਇੱਕ ਦਿਨ ਬਾਅਦ ਮੀਟਿੰਗ ਹੋਈ। ਸੀਸੀਐਸ ਨੂੰ ਦਿੱਤੀ ਗਈ ਬ੍ਰੀਫਿੰਗ ਵਿੱਚ, ਅੱਤਵਾਦੀ ਹਮਲੇ ਦੇ ਸਰਹੱਦ ਪਾਰ ਸਬੰਧਾਂ ਨੂੰ ਸਾਹਮਣੇ ਲਿਆਂਦਾ ਗਿਆ। ਸਰਕਾਰ ਨੇ ਸਰਹੱਦ ਪਾਰ ਅੱਤਵਾਦ ਨੂੰ ਸਮਰਥਨ ਦੇਣ ਲਈ ਪਾਕਿਸਤਾਨ ਨੂੰ ਇੱਕ ਸਖ਼ਤ ਸੰਦੇਸ਼ ਭੇਜਣ ਲਈ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਨ ਸਮੇਤ ਹੋਰ ਕਈ ਉਪਾਵਾਂ ਦਾ ਵੀ ਐਲਾਨ ਕੀਤਾ ਹੈ।

Advertisement