ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲੀਸ ਮੈਨੂੰ ਨਾਬਾਲਗ ਜਬਰ-ਜਨਾਹ ਪੀੜਤ ਨਾਲ ਮਿਲਣ ਤੋਂ ਰੋਕ ਰਹੀ ਹੈੈ: ਮਾਲੀਵਾਲ

ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਦਾ ਹਸਪਤਾਲ ਦੇ ਬਾਹਰ ਧਰਨਾ ਦੂਜੇ ਦਿਨ ਵੀ ਜਾਰੀ
Advertisement

ਨਵੀਂ ਦਿੱਲੀ, 22 ਅਗਸਤ

ਇਥੇ ਸੇਂਟ ਸਟੀਫ਼ਨਜ਼ ਹਸਪਤਾਲ ਦੇ ਬਾਹਰ ਧਰਨੇ ’ਤੇ ਬੈਠੀ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦਾਅਵ ਕੀਤਾ ਕਿ ਪੁਲੀਸ ਉਸ ਨੂੰ ਜਬਰ-ਜਨਾਹ ਪੀੜਤ ਨਾਬਾਲਗ ਨਾਲ ਮਿਲਣ ਦੀ ਇਜਾਜ਼ਤ ਨਹੀਂ ਦੇ ਰਹੀ। ਉਧਰ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਨਾਬਾਲਗ ਦੀ ਮਾਂ ਨਹੀਂ ਚਾਹੁੰਦੀ ਕਿ ਉਹ ਕਿਸੇ ਨੂੰ ਮਿਲੇ, ਕਿਉਂਕਿ ਨਾਬਾਲਗ ਅਜੇ ਵੀ ਡਾਕਟਰਾਂ ਦੀ ਨਿਗਰਾਨੀ ’ਚ ਹੈ। ਦਿੱਲੀ ਪੁਲੀਸ ਮੁਤਾਬਕ ਸ਼ਹਿਰ ਦੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਪ੍ਰੇਮੋਦਯ ਖਾਖਾ ਨੇ ਨਵੰਬਰ 2020 ਤੋਂ ਜਨਵਰੀ 2021 ਦਰਮਿਆਨ ਨਾਬਾਲਗ ਨਾਲ ਕਥਿਤ ਕਈ ਵਾਰ ਬਲਾਤਕਾਰ ਕੀਤਾ ਤੇ ਉਸ ਦੀ ਪਤਨੀ ਨੇ ਗਰਭਪਾਤ ਲਈ ਨਾਬਾਲਗ ਨੂੰ ਦਵਾਈ ਦਿੱਤੀ। ਖਾਖਾ ਤੇ ਉਸ ਦੀ ਪਤਨੀ ਸੀਮਾ ਰਾਣੀ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਾਲੀਵਾਲ ਨੇ ਸੋਮਵਾਰ ਸਵੇਰੇ ਹਸਪਤਾਲ ਦੇ ਬਾਹਰ ਧਰਨੇ ’ਤੇ ਬੈਠੀ ਸੀ। -ਪੀਟੀਆਈ

Advertisement

Advertisement