ਨੋਇਡਾ, 7 ਜੁਲਾਈ
ਨੋਇਡਾ ਪੁਲਿਸ ਕਰਮਚਾਰੀ ਜੋ ਕਰੋਨਾ ਖ਼ਿਲਾਫ਼ ਜੰਗ ਜਿੱਤ ਕੇ ਤੰਦਰੁਸਤ ਹੋ ਚੁੱਕੇ ਹਨ ਆਪਣਾ ਪਲਾਜ਼ਮਾ ਸੰਕਰਮਿਤ ਲੋਕਾਂ ਦੇ ਇਲਾਜ ਲਈ ਦੇਣਗੇ। ਵਧੀਕ ਡਿਪਟੀ ਕਮਿਸ਼ਨਰ ਪੁਲੀਸ ਕਮਿਸ਼ਨਰ (ਨੋਡਲ ਅਫਸਰ ਕੋਵਿਡ -19) ਅੰਕੁਰ ਅਗਰਵਾਲ ਨੇ ਦੱਸਿਆ ਕਿ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਹੁਣ ਤੱਕ 50 ਪੁਲੀਸ ਮੁਲਾਜ਼ਮ ਕਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 30 ਪੁਲੀਸ ਮੁਲਾਜ਼ਮ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਘਰ ਪਰਤ ਆਏ ਹਨ, ਜਦੋਂ ਕਿ ਜ਼ਿਲ੍ਹੇ ਦੇ ਵੱਖ ਵੱਖ ਹਸਪਤਾਲਾਂ ਵਿੱਚ 19 ਪੁਲੀਸ ਮੁਲਾਜ਼ਮ ਜ਼ੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਕੋਵਿਡ -19 ਕਾਰਨ ਇਕ ਪੁਲੀਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਸ੍ਰੀ ਅਗਰਵਾਲ ਨੇ ਕਿਹਾ ਕਿ ਨਿਯਮਾਂ ਅਨੁਸਾਰ ਮਰੀਜ਼ ਕੋਵਿਡ -19 ਤੋਂ ਠੀਕ ਹੋਣ ਤੋਂ 28 ਦਿਨਾਂ ਬਾਅਦ ਹੀ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ।
-ਪੀਟੀਆਈ