ਦਿੱਲੀ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਲਈ ਜਲਦੀ ਹੀ ਨੀਤੀ ਲਿਆਂਦੀ ਜਾਵੇਗੀ: ਮੁੱਖ ਮੰਤਰੀ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਯੋਜਨਾਬੱਧ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਆਵਾਰਾ ਕੁੱਤਿਆਂ ਦੀ ਸਮੱਸਿਆ ਬਹੁਤ ਵੱਡੀ ਹੋ ਗਈ ਹੈ ਅਤੇ ਭਰੋਸਾ ਦਿੱਤਾ ਕਿ ਸਰਕਾਰ ਜਲਦੀ ਹੀ ਇੱਕ...
Advertisement
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਯੋਜਨਾਬੱਧ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਆਵਾਰਾ ਕੁੱਤਿਆਂ ਦੀ ਸਮੱਸਿਆ ਬਹੁਤ ਵੱਡੀ ਹੋ ਗਈ ਹੈ ਅਤੇ ਭਰੋਸਾ ਦਿੱਤਾ ਕਿ ਸਰਕਾਰ ਜਲਦੀ ਹੀ ਇੱਕ ਨੀਤੀ ਲੈ ਕੇ ਆਵੇਗੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਦਿੱਲੀ-ਐੱਨ.ਸੀ.ਆਰ. ਦੇ ਇਲਾਕਿਆਂ ’ਚੋਂ ਸਾਰੇ ਆਵਾਰਾ ਕੁੱਤਿਆਂ ਨੂੰ ਹਟਾ ਕੇ ਸ਼ੈਲਟਰਾਂ ’ਚ ਰੱਖਣ ਦਾ ਨਿਰਦੇਸ਼ ਦਿੱਤਾ, ਨਾਲ ਹੀ ਇਹ ਵੀ ਕਿਹਾ ਕਿ ਕੁੱਤੇ ਦੁਬਾਰਾ ਸੜਕਾਂ ’ਤੇ ਵਾਪਸ ਨਹੀਂ ਆਉਣਗੇ।
Advertisement
ਗੁਪਤਾ ਨੇ ਇੱਕ ਪ੍ਰੈੱਸ ਕਾਨਫਰੰਸ ’ਚ ਕਿਹਾ,‘‘ਦਿੱਲੀ ਦੇ ਲੋਕ ਆਵਾਰਾ ਕੁੱਤਿਆਂ ਤੋਂ ਤੰਗ ਆ ਚੁੱਕੇ ਹਨ। ਅਸੀਂ ਇਸ ਮੁੱਦੇ ’ਤੇ ਚਰਚਾ ਕਰ ਰਹੇ ਹਾਂ। ਸੁਪਰੀਮ ਕੋਰਟ ਦੇ ਨਿਰਦੇਸ਼ ਮਹੱਤਵਪੂਰਨ ਹਨ। ਅਸੀਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਚਾਹੁੰਦੇ ਹਾਂ। (ਆਵਾਰਾ ਕੁੱਤਿਆਂ ਦੀ) ਸਮੱਸਿਆ ਬਹੁਤ ਵੱਡੀ ਹੋ ਗਈ ਹੈ। ਅਸੀਂ ਇੱਕ ਨੀਤੀ ਬਣਾਵਾਂਗੇ ਅਤੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਾਂਗੇ।’’
Advertisement
×