ਪ੍ਰਦੂਸ਼ਣ ਦੀ ਮਾਰ: ਗੁਰੂਗ੍ਰਾਮ ਦੇ ਸਕੂਲਾਂ ਵਿੱਚ 5ਵੀਂ ਜਮਾਤ ਤੱਕ ਹਾਈਬ੍ਰਿਡ ਜਮਾਤਾਂ
ਦਿੱਲੀ-ਐਨ.ਸੀ.ਆਰ. ਵਿੱਚ ਹਵਾ ਦਾ ਮਿਆਰ ਬਹੁਤ ਖਰਾਬ ਹੋਣ ਦੇ ਮੱਦੇਨਜ਼ਰ ਗੁਰੂਗ੍ਰਾਮ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ (ਆਨਲਾਈਨ ਤੇ ਆਫਲਾਈਨ) ਵਿੱਚ ਕਲਾਸਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਜੈ ਕੁਮਾਰ...
ਦਿੱਲੀ-ਐਨ.ਸੀ.ਆਰ. ਵਿੱਚ ਹਵਾ ਦਾ ਮਿਆਰ ਬਹੁਤ ਖਰਾਬ ਹੋਣ ਦੇ ਮੱਦੇਨਜ਼ਰ ਗੁਰੂਗ੍ਰਾਮ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ (ਆਨਲਾਈਨ ਤੇ ਆਫਲਾਈਨ) ਵਿੱਚ ਕਲਾਸਾਂ ਕਰਵਾਉਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਅਜੈ ਕੁਮਾਰ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਹਿੱਤ ਵਿੱਚ ਇਹ ਫੈਸਲਾ ਲਿਆ ਗਿਆ ਹੈ। ਡੀਸੀ ਨੇ ਪੋਸਟ ਪਾ ਕੇ ਕਿਹਾ, ‘ਪ੍ਰਦੂਸ਼ਣ ਦੇ ਮੱਦੇਨਜ਼ਰ ਅਤੇ ਪੜਾਅ-III ਤਹਿਤ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਦੇ ਨਿਰਦੇਸ਼ਾਂ ਅਨੁਸਾਰ ਗੁਰੂਗ੍ਰਾਮ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਲਾਸਾਂ ਹੁਣ ਹਾਈਬ੍ਰਿਡ ਮੋਡ ਵਿੱਚ ਲਾਈਆਂ ਜਾਣਗੀਆਂ। ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਪੜਾਅ-III ਨੂੰ ਲਾਗੂ ਕਰਨ ਤੋਂ ਬਾਅਦ ਹਰਿਆਣਾ ਸਰਕਾਰ ਨੇ ਫੈਸਲਾ ਕੀਤਾ ਕਿ ਕੌਮੀ ਰਾਜਧਾਨੀ ਖੇਤਰ ਦੇ ਡਿਪਟੀ ਕਮਿਸ਼ਨਰ ਵਿਗੜਦੀ ਹਵਾ ਦੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨਗੇ। ਦੱਸਣਾ ਬਣਦਾ ਹੈ ਕਿ ਸਰਦੀਆਂ ਦੇ ਮਹੀਨਿਆਂ ਦੌਰਾਨ NCR ਵਿੱਚ ਹਵਾ ਪ੍ਰਦੂਸ਼ਣ ਵਧਦਾ ਹੈ।

