ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਵਿੱਚ ਪ੍ਰਦੂਸ਼ਣ ਰੈੱਡ ਜ਼ੋਨ ’ਚ ਪੁੱਜਿਆ; ਏ ਕਿਊ ਆਈ 400 ਤੋਂ ਪਾਰ

ਆੳੁਣ ਵਾਲੇ ਦਿਨਾਂ ’ਚ ਪ੍ਰਦੂਸ਼ਣ ਵਧਣ ਦੀ ਪੇਸ਼ੀਨਗੋੲੀ
Advertisement

ਕੌਮੀ ਰਾਜਧਾਨੀ ਵਿਚ ਪ੍ਰਦੂਸ਼ਣ ਦਾ ਪੱਧਰ ਅੱਜ ਰੈੱਡ ਜ਼ੋਨ ਵਿਚ ਪੁੱਜ ਗਿਆ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਅੱਜ 400 ਦੇ ਅੰਕੜੇ ਨੂੰ ਪਾਰ ਕਰ ਗਿਆ ਜਿਸ ਨਾਲ ਰਾਸ਼ਟਰੀ ਰਾਜਧਾਨੀ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਇੱਕ ਬਣ ਗਈ ਹੈ। ਇਹ ਵੀ ਪੇਸ਼ੀਨਗੋਈ ਕੀਤੀ ਗਈ ਹੈ ਕਿ ਦਿੱਲੀ ਤੇ ਨਾਲ ਦੇ ਨਾਲ ਦੇ ਖੇਤਰਾਂ ਵਿਚ ਆਉਣ ਵਾਲੇ ਦਿਨਾਂ ਵਿਚ ਪ੍ਰਦੂੁਸ਼ਣ ਦਾ ਪੱਧਰ ਵਧੇਗਾ। ਇਹ ਕਿਹਾ ਗਿਆ ਹੈ ਕਿ ਪੰਜਾਬ, ਹਰਿਆਣਾ ਤੇ ਉਤਰ ਪ੍ਰਦੇਸ਼ ਵਿਚ ਅੱਜ ਤੇ ਬੀਤੇ ਦਿਨੀਂ ਪਰਾਲੀ ਸਾੜਨ ਦੇ ਕੇਸਾਂ ਵਿਚ ਵੀ ਵਾਧਾ ਹੋਇਆ ਹੈ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ 24 ਘੰਟੇ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ (AQI) 361 ਰਿਹਾ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਰਾਜਧਾਨੀ ਭਰ ਦੇ 38 ਨਿਗਰਾਨੀ ਸਟੇਸ਼ਨਾਂ ਤੋਂ ਸੀਪੀਸੀਬੀ ਦੇ ਸਮੀਰ ਐਪ ਡੇਟਾ ਅਨੁਸਾਰ ਵਜ਼ੀਰਪੁਰ ਵਿੱਚ ਏ ਕਿਊ ਆਈ 420, ਬੁਰਾੜੀ ਵਿੱਚ 418, ਵਿਵੇਕ ਵਿਹਾਰ ’ਚ 411, ਅਲੀਪੁਰ ਵਿਚ 404, ਆਈਟੀਓ ਵਿਚ 402, ਨਹਿਰੂ ਨਗਰ ਵਿਚ 406 ਦਰਜ ਕੀਤਾ ਗਿਆ।

Advertisement

ਸੀਪੀਸੀਬੀ ਡੇਟਾ ਅਨੁਸਾਰ ਐਨਸੀਆਰ ਖੇਤਰ ਦੇ ਨੋਇਡਾ ਵਿੱਚ 354, ਗ੍ਰੇਟਰ ਨੋਇਡਾ ਵਿੱਚ 336 ਅਤੇ ਗਾਜ਼ੀਆਬਾਦ ਵਿੱਚ 339 ਏ ਕਿਊ ਆਈ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਦਿੱਲੀ ਵਿੱਚ 322 ਏਕਿਊਆਈ ਦਰਜ ਕੀਤਾ ਗਿਆ ਸੀ ਜੋ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਪਹਿਲੇ ਸਥਾਨ ’ਤੇ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਅਤੇ ਐਮਸੀਡੀ ਕਰਮਚਾਰੀਆਂ ਲਈ 15 ਨਵੰਬਰ ਤੋਂ 15 ਫਰਵਰੀ ਤੱਕ ਕੰਮ ਕਰਨ ਦਾ ਸਮਾਂ ਬਦਲ ਦਿੱਤਾ ਸੀ। ਦਿੱਲੀ ਸਰਕਾਰ ਦੇ ਦਫ਼ਤਰ ਹੁਣ ਸਵੇਰੇ 10 ਵਜੇ ਤੋਂ ਸ਼ਾਮ 6.30 ਵਜੇ ਤੱਕ ਅਤੇ ਦਿੱਲੀ ਨਗਰ ਨਿਗਮ (ਐਮਸੀਡੀ) ਦੇ ਦਫ਼ਤਰ ਸਵੇਰੇ 8.30 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣਗੇ। ਇਸ ਵੇਲੇ ਦਿੱਲੀ ਸਰਕਾਰ ਦੇ ਦਫ਼ਤਰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਐਮਸੀਡੀ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5.30 ਵਜੇ ਤੱਕ ਲਗਦੇ ਹਨ। ਸਰਕਾਰ ਨੇ ਕਿਹਾ ਕਿ ਇਸ ਸਮੇਂ ਦੋਵਾਂ ਸਮਾਂ-ਸਾਰਣੀਆਂ ਵਿਚਕਾਰ ਸਿਰਫ 30 ਮਿੰਟ ਦਾ ਅੰਤਰ ਹੈ, ਇਸ ਲਈ ਸ਼ਹਿਰ ਵਿੱਚ ਸਵੇਰੇ ਅਤੇ ਸ਼ਾਮ ਦੋਵਾਂ ਸਮੇਂ ਭਾਰੀ ਆਵਾਜਾਈ ਹੁੰਦੀ ਹੈ, ਜਿਸ ਨਾਲ ਸ਼ਹਿਰ ਦਾ ਹਵਾ ਪ੍ਰਦੂਸ਼ਣ ਵਧਦਾ ਹੈ।

 

Advertisement
Tags :
#AirQualityDelhi#DelhiAQI#DiwaliAirPollution
Show comments