ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਤੋਂ ਬਾਅਦ ਦਿੱਲੀ-ਐੱਨ ਸੀ ਆਰ ਵਿੱਚ ਪ੍ਰਦੂਸ਼ਣ ਵਧਿਆ
ਸੀਨੀਅਰ ਵਕੀਲ ਨੇ ਸੁਪਰੀਮ ਕੋਰਟ ਨੂੰ ਦਿੱਤੀ ਜਾਣਕਾਰੀ; ਨਾਸਾ ਦੀਆਂ ਫੋਟੋਆਂ ਜ਼ਰੀਏ ਪੰਜਾਬ ਤੇ ਹਰਿਆਣਾ ਤੋਂ ਜਵਾਬ ਮੰਗਣ ਦੀ ਕੀਤੀ ਅਪੀਲ
Stubble burning started in Punjab, Haryana, worsening Delhi-NCR air quality levels, SC told ਦੇਸ਼ ਦੀ ਸਰਵਉਚ ਅਦਾਲਤ ਨੂੰ ਅੱਜ ਦੱਸਿਆ ਗਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦਾ ਕੰਮ ਵੱਡੇ ਪੱਧਰ ’ਤੇ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਦਿੱਲੀ-ਐਨਸੀਆਰ ਵਿੱਚ ਹਵਾ ਦਾ ਮਿਆਰ ਖਰਾਬ ਹੋ ਗਿਆ ਹੈ।
ਚੀਫ਼ ਜਸਟਿਸ ਬੀ.ਆਰ. ਗਵਈ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ’ਤੇ 12 ਨਵੰਬਰ ਨੂੰ ਸੁਣਵਾਈ ਕਰੇਗਾ। ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਤੋਂ ਜਵਾਬ ਮੰਗਿਆ ਜਾਵੇ। ਉਨ੍ਹਾਂ ਨਾਸਾ ਦੀਆਂ ਸੈਟੇਲਾਈਟ ਫੋਟੋਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਪਰਾਲੀ ਸਾੜਨਾ ਸ਼ੁਰੂ ਹੋ ਗਿਆ ਹੈ ਅਤੇ ਇਹ ਦਿੱਲੀ-ਐਨਸੀਆਰ ਵਿੱਚ ਪਹਿਲਾਂ ਹੀ ਗੰਭੀਰ ਹਵਾ ਪ੍ਰਦੂਸ਼ਣ ਦੇ ਪੱਧਰ ਨੂੰ ਵਧਾ ਰਿਹਾ ਹੈ।
ਉਨ੍ਹਾਂ ਕਿਹਾ, ‘ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਇਸ ਕਰ ਕੇ ਇਨ੍ਹਾਂ ਸੂਬਿਆਂ ਤੋਂ ਜਵਾਬ ਮੰਗਿਆ ਜਾਣਾ ਚਾਹੀਦਾ ਹੈ।
ਇਸ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ ਕਿ ਇਸ ਮਾਮਲੇ ’ਤੇ 12 ਨਵੰਬਰ ਨੂੰ ਹੁਕਮ ਜਾਰੀ ਕਰਨਗੇ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 3 ਨਵੰਬਰ ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੂੰ ਇੱਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਸੀ ਜਿਸ ਵਿੱਚ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨੂੰ ਹੋਰ ਵਧਣ ਤੋਂ ਰੋਕਣ ਲਈ ਹੁਣ ਤੱਕ ਚੁੱਕੇ ਗਏ ਕਦਮਾਂ ਬਾਰੇ ਦੱਸਣ ਲਈ ਕਿਹਾ ਗਿਆ ਸੀ।

