ਦਿੱਲੀ ਵਿੱਚ ਪ੍ਰਦੂਸ਼ਣ ਦਾ ਕਹਿਰ ਵਧਿਆ

ਦਿੱਲੀ ਵਿੱਚ ਪ੍ਰਦੂਸ਼ਣ ਦਾ ਕਹਿਰ ਵਧਿਆ

ਸੋਮਵਾਰ ਨੂੰ ਦਿੱਲੀ ਵਿੱਚ ‘ਬਹੁਤ ਮਾੜੀ’ ਸ਼੍ਰੇਣੀ ਦੀ ਹਵਾ ਰਿਕਾਰਡ ਕੀਤੀ ਗਈ,ਇਸ ਦੌਰਾਨ ਸੜਕ ਤੋਂ ਲੰਘਦੇ ਹੋਏ ਵਾਹਨ।-ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ , 26 ਅਕਤੂਬਰ
ਦਿੱਲੀ / ਐਨਸੀਆਰ ਵਿਸ਼ਵ ਦੇ ਸਭ ਤੋਂ ਪ੍ਰਦੂਸ਼ਿਤ ਖੇਤਰਾਂ ਵਿੱਚੋਂ ਇੱਕ ਹੈ। ਦਿੱਲੀ, ਗਾਜ਼ੀਆਬਾਦ, ਨੋਇਡਾ, ਗ੍ਰੇਟਰ ਨੋਇਡਾ, ਫਰੀਦਾਬਾਦ, ਭਿਵਾੜੀ ਤੇ ਹੋਰ ਐਨਸੀਆਰ ਕਸਬਿਆਂ ਵਿੱਚ ਸੋਮਵਾਰ ਨੂੰ ‘ਬਹੁਤ ਮਾੜੀ’ ਸ਼੍ਰੇਣੀ ਦੀ ਹਵਾ ਰਿਕਾਰਡ ਕੀਤੀ ਗਈ। ਦਿੱਲੀ ਵਿੱਚ ਪ੍ਰਦੂਸ਼ਣ ਦੀ ਹਾਲਤ ਬਦਤਰ ਬਣੀ ਹੋਈ ਹੈ ਤੇ ਦਸਹਿਰੇ ਮਗਰੋਂ ਅੱਜ ਰਾਜਧਾਨੀ ਦਾ ਪ੍ਰਦੂਸ਼ਣ ਹੋਰ ਵਧ ਗਿਆ। ਏਕਿਊਆਈ 347 ਤੱਕ ਪਹੁੰਚ ਗਿਆ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨਾਲ ਸਬੰਧਤ ਇੱਕ ਕਾਨੂੰਨ ਲਿਆਂਦਾ ਜਾਵੇਗਾ। ਸੁਪਰੀਮ ਕੋਰਟ ਨੂੰ ਜਾਣਕਾਰੀ ਦਿੰਦੇ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਤਿੰਨ-ਚਾਰ ਦਿਨਾਂ ਵਿਚ ਇਕ ਕਾਨੂੰਨ ਬਣਾਇਆ ਜਾਵੇਗਾ। ਅਦਾਲਤ ਨੇ ਇਸ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਹ ਮਾਮਲਾ ਸੀ ਜਿਸ ਉੱਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਜਸਟਿਸ ਲੋਕੂਰ ਦੀ ਸ਼ਮੂਲੀਅਤ ਵਾਲੀ ਇਕ ਮੈਂਬਰੀ ਕਮੇਟੀ ਦੇ ਗਠਨ ਦੇ ਆਦੇਸ਼ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ 16 ਅਕਤੂਬਰ ਨੂੰ ਸੇਵਾ ਮੁਕਤ ਜੱਜ ਜਸਟਿਸ ਮਦਨ ਲੋਕੁਰ ਨੂੰ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿਚ ਪਰਾਲੀ ਸਾੜਨ ਦੀ ਨਿਗਰਾਨੀ ਕਰਨ ਲਈ ਕਿਹਾ ਸੀ। 16 ਅਕਤੂਬਰ ਨੂੰ ਕਮੇਟੀ ਦਾ ਗਠਨ ਕਰਦਿਆਂ ਚੀਫ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਸੀ ਕਿ ਦਿੱਲੀ ਤੇ ਐਨਸੀਆਰ ਦੇ ਲੋਕ ਸ਼ੁੱਧ ਹਵਾ ਦਾ ਸਾਹ ਲੈਣ। ਅਦਾਲਤ ਕਿਹਾ ਕਿ ਸਾਰੇ ਉਪਾਅ ਇਸ ਲਈ ਸਨ ਤਾਂ ਕਿ ਪਰਾਲੀ ਨਾ ਸਾੜਨ ਪਰ ਫਿਰ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪਰਾਲੀ ਸਾੜਨ ਕਾਰਨ ਦਿੱਲੀ ਤੇ ਐਨਸੀਆਰ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਦਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਤੇ ਪੰਜਾਬ ਸਰਕਾਰ ਨੂੰ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਜਾਵੇ ਕਿ ਉਨ੍ਹਾਂ ਵਿੱਚ ਪਰਾਲੀ ਸਾੜਨ ’ਤੇ ਪੂਰਨ ਪਾਬੰਦੀ ਹੈ। ਸੋਮਵਾਰ ਸਵੇਰੇ ਪ੍ਰਦੂਸ਼ਣ ਫੈਲਿਆ ਇੰਡੀਆ ਗੇਟ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫਤਰ ਨੇੜੇ ਧੂੰਆਂ ਸੀ ਤੇ ਮੈਗਾ ਸਿਟੀ ਦੇ ਲੋਕਾਂ ਨੇ ‘ਬਹੁਤ ਮਾੜੀ’ ਹਵਾ ਵਿੱਚ ਸਾਹ ਲਿਆ ਇਥੋਂ ਤਕ ਕਿ ਕੁਝ ਥਾਵਾਂ ਤੇ ‘ਖਤਰਨਾਕ’ ਵੀ ਸੀ। ਰਾਜਧਾਨੀ ਵਿੱਚ ਸੋਮਵਾਰ ਦੁਪਹਿਰ ਨੂੰ ਏਕਿਊਆਈ 347 ਤੱਕ ਪਹੁੰਚ ਗਿਆ ਜਦੋਂ ਕਿ ਸੋਨੀਆ ਵਿਹਾਰ ਵਰਗੇ ਕੁਝ ਇਲਾਕਿਆਂ ਲਈ ਇਹ ਖਤਰਨਾਕ ਜ਼ੋਨ ਵਿੱਚ 439 ਤੱਕ ਸੀ।

ਇਸੇ ਦੌਰਾਨ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਇ ਨੇ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ਤਹਿਤ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ ਤੇ ਦੱਸਿਆ ਕਿ ਇਹ ਮੁਹਿੰਮ ਦਿੱਲੀ ਦੇ ਸਾਰੇ 70 ਵਿਧਾਨ ਸਭਾ ਹਲਕਿਆਂ ਵਿੱਚ ਪੁੱਜ ਗਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਸਮੇਤ ਸਭ ਲਈ ਪ੍ਰਦੂਸ਼ਣ ਇਕ ਸਾਮਾਨ ਸਮੱਸਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਸੂਬਾ ਇਕਾਈਆਂ ਨੂੰ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਿਆਂ ਦਾ ਸੱਦਾ

ਸ਼ਹਿਰ

View All