‘ਆਪ’ ਤੇ ਭਾਜਪਾ ਵਿਚਾਲੇ ਪੋਸਟਰ ‘ਜੰਗ’ : The Tribune India

‘ਆਪ’ ਤੇ ਭਾਜਪਾ ਵਿਚਾਲੇ ਪੋਸਟਰ ‘ਜੰਗ’

‘ਆਪ’ ਤੇ ਭਾਜਪਾ ਵਿਚਾਲੇ ਪੋਸਟਰ ‘ਜੰਗ’

ਨਵੀਂ ਦਿੱਲੀ ’ਚ ਜੰਤਰ-ਮੰਤਰ ’ਤੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 23 ਮਾਰਚ

‘ਆਪ’ ਨੇ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਿਗੁਲ ਵਜਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਦੇ ਜੰਤਰ-ਮੰਤਰ ’ਤੇ ਪ੍ਰਧਾਨ ਮੰਤਰੀ ਖ਼ਿਲਾਫ਼ ‘ਮੋਦੀ ਹਟਾਓ, ਦੇਸ਼ ਬਚਾਓ’ ਮੁਹਿੰਮ ਸ਼ੁਰੂ ਕਰਦਿਆਂ ਪ੍ਰਦਰਸ਼ਨ ਕੀਤਾ। ਕਈ ਥਾਵਾਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਪੋਸਟਰ ਵੀ ਲਾਏ ਗਏ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਮਾਨਦਾਰੀ ਸਿੱਖਣੀ ਹੈ ਤਾਂ ‘ਆਪ’ ਤੋਂ ਸਿੱਖੋ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ ਤੇ ਕਈ ਤਿੱਖੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਜ਼ਿਕਰ ਕੀਤਾ ਤੇ ਦਿੱਲੀ ਵਿੱਚ ਸਿੱਖਿਆ ਤੇ ਸਿਹਤ ਸੇਵਾਵਾਂ ਦੇ ਹਵਾਲੇ ਨਾਲ ਆਜ਼ਾਦੀ ਦੇ ਪਰਵਾਨਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਾਲੀ ‘ਆਪ’ ਦੀਆਂ ਨੀਤੀਆਂ ਦੀ ਭਾਜਪਾ ਦੀਆਂ ਨੀਤੀਆਂ ਨਾਲ ਤੁਲਨਾ ਕੀਤੀ। ਉਨ੍ਹਾਂ ਨੋਟਬੰਦੀ ਨੂੰ ਨਾਕਾਮ ਯੋਜਨਾ ਦੱਸਿਆ ਤੇ ਪ੍ਰਧਾਨ ਮੰਤਰੀ ਦੀ ਪੜ੍ਹਾਈ ਉਪਰ ਵੀ ਸਵਾਲ ਕੀਤੇ। ਇਸ ਮੌਕੇ ਗੋਪਾਲ ਰਾਏ, ਸੰਜੈ ਸਿੰਘ, ਆਤਿਸ਼ੀ ਆਦਿ ਆਗੂਆਂ ਨੇ ਭਾਜਪਾ ਦੀ ਤਾਨਾਸ਼ਾਹੀ ਤੇ ਅਡਾਨੀ ਮਾਮਲੇ ਵਿੱਚ ਭਾਜਪਾ ਦੀ ਭੂਮਿਕਾ ਨੂੰ ਰੱਜ ਕੇ ਭੰਡਿਆ। ਇਨ੍ਹਾਂ ਆਗੂਆਂ ਨੇ ਦੋਸ਼ ਲਾਇਆ ਕਿ ਲੋਕਤੰਤਰੀ ਰਵਾਇਤਾਂ ਦਾ ਘਾਣ ਕੀਤਾ ਜਾ ਰਿਹਾ ਹੈ। 

ਭਾਜਪਾ ਨੇ ਕੇਜਰੀਵਾਲ ਖ਼ਿਲਾਫ਼ ਪੋਸਟਰ ਲਾਏ

‘ਆਪ’ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤੋਂ ਬਾਅਦ ਭਾਜਪਾ ਨੇ ਵੀ ਕੌਮੀ ਰਾਜਧਾਨੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪੋਸਟਰ ਲਗਾਏ ਹਨ। ਭਾਜਪਾ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ’ਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ‘‘ਕੇਜਰੀਵਾਲ ਹਟਾਓ, ਦਿੱਲੀ ਬਚਾਓ’ ਦੇ ਨਾਅਰੇ ਵਾਲੇ ਪੋਸਟਰ ਲਾਏ ਗਏ। ਪ੍ਰਧਾਨ ਮੰਤਰੀ ਖ਼ਿਲਾਫ਼ ਪੋਸਟਰ ਮੁਹਿੰਮ ਮਗਰੋਂ ਸ੍ਰੀ ਸਿਰਸਾ ਨੇ ਆਪਣੇ ਨਾਂ ਹੇਠ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪੋਸਟਰ ਲਗਵਾਏ ਹਨ। ਭਾਜਪਾ ਵੱਲੋਂ ਦੋਸ਼ ਲਾਇਆ ਗਿਆ ਕਿ ਪ੍ਰਧਾਨ ਮੰਤਰੀ ਖ਼ਿਲਾਫ਼ ਪੋਸਟਰ ਲਾਉਣ ਪਿੱਛੇ ‘ਆਪ’ ਦਾ ਹੱਥ ਹੈ। ਸ੍ਰੀ ਸਿਰਸਾ ਨੇ ਆਪਣੇ ਟਵਿੱਟਰ ’ਤੇ ‘ਕੇਜਰੀਵਾਲ ਹਟਾਓ, ਦਿੱਲੀ ਬਚਾਓ’ ਦੇ ਪੋਸਟਰ ਸਾਂਝੇ ਕੀਤੇ ਗਏ ਹਨ। 

ਮੇਰੇ ਖ਼ਿਲਾਫ਼ ਪੋਸਟਰ ਲਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ: ਕੇਜਰੀਵਾਲ

ਜੰਤਰ-ਮੰਤਰ ’ਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਲੱਗੇ ਹੋਏ ਪੋਸਟਰ। -ਫੋਟੋ: ਪੀਟੀਆਈ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਲਗਾਏ ਗਏ ਪੋਸਟਰਾਂ ਤੋਂ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਨੇ ਕੌਮੀ ਰਾਜਧਾਨੀ ਵਿੱਚ ‘‘ਕੇਜਰੀਵਾਲ ਹਟਾਓ, ਦਿੱਲੀ ਬਚਾਓ’’ ਦੇ ਪੋਸਟਰ ਲਗਾਏ ਹਨ। ਦਿੱਲੀ ਵਿੱਚ ‘ਮੋਦੀ ਹਟਾਓ, ਦੇਸ਼ ਬਚਾਓ’ ਦੇ ਪੋਸਟਰ ਲਗਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਦਿੱਲੀ ਪੁਲੀਸ ਨੇ ਮੋਦੀ ਖ਼ਿਲਾਫ਼ ਪੋਸਟਰ ਲਗਾਉਣ ਦੇ ਮਾਮਲੇ ਵਿੱਚ 49 ਮਾਮਲੇ ਦਰਜ ਕੀਤੇ ਹਨ ਅਤੇ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ, ‘‘ਦਿੱਲੀ ਵਿੱਚ ਇਨ੍ਹਾਂ ਲੋਕਾਂ ਨੇ ਮੇਰੇ ਖ਼ਿਲਾਫ਼ ਪੋਸਟਰ ਲਗਾਏ ਹਨ। ਮੈਨੂੰ ਇਸ ਤੋਂ ਕੋਈ ਪ੍ਰੇਸ਼ਾਨੀ ਨਹੀਂ ਹੈ। ਜਨਤੰਤਰ ਵਿੱਚ ਜਨਤਾ ਨੂੰ ਆਪਣੇ ਨੇਤਾ ਦੇ ਪੱਖ ਤੇ ਵਿਰੋਧ ਵਿੱਚ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਮੇਰੇ ਖ਼ਿਲਾਫ਼ ਪੋਸਟਰ ਲਗਾਉਣ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ।’’ ਕੇਜਰੀਵਾਲ ਖ਼ਿਲਾਫ਼ ਪੋਸਟਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਲਗਾਏ ਹਨ, ਜਿਨ੍ਹਾਂ ਨੇ ਕੇਜਰੀਵਾਲ ’ਤੇ ‘ਬੇਈਮਾਨ’ ਅਤੇ ‘ਭ੍ਰਿਸ਼ਟ’ ਹੋਣ ਦਾ ਦੋਸ਼ ਲਗਾਇਆ ਸੀ। ਸਿਰਸਾ ਨੇ ਕਿਹਾ, ‘‘ਉਹ ਸਿੱਖਿਆ, ਸਿਹਤ ਅਤੇ ਆਬਕਾਰੀ ਵਿਭਾਗਾਂ ਵਿੱਚ ਹੋਏ ਘਪਲਿਆਂ ’ਚ ਸ਼ਾਮਲ ਹਨ। ਅਸੀਂ ਇਮਾਨਦਾਰ ਲੋਕ ਹਾਂ ਅਤੇ ਇਹ ਸਵੀਕਾਰ ਕਰਨ ਤੋਂ ਨਹੀਂ ਡਰਦੇ ਕਿ ਅਸੀਂ ਉਨ੍ਹਾਂ ਖ਼ਿਲਾਫ਼ ਪੋਸਟਰ ਲਗਾਏ ਹਨ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All