ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਨਵੰਬਰ
ਸਾਹਿਤ ਕੇਂਦਰ, ਭਾਸ਼ਾ ਵਿਭਾਗ, ਪੰਜਾਬ ਭਵਨ, ਨਵੀਂ ਦਿੱਲੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੰਗਲਾ ਸਾਹਿਬ, ਨਵੀਂ ਦਿੱਲੀ ਵਿੱਚ 11 ਤੋਂ 22 ਨਵੰਬਰ ਤਕ ਪੁਸਤਕ ਪ੍ਰਦਰਸ਼ਨੀ ਲਾਈ ਜਾ ਰਹੀ ਹੈ। ਪੰਜਾਬ ਭਵਨ ਦੇ ਭਾਸਾ ਵਿਭਾਗ ਦੇ ਵਿਸ਼ੇਸ਼ ਕਾਰਜ ਅਫ਼ਸਰ ਮਨਦੀਪ ਸੰਧੂ ਨੇ ਦੱਸਿਆ ਕਿ ਇਸ ਦੌਰਾਨ ਪੰਜਾਬੀ ਸਾਹਿਤ, ਹਿੰਦੀ ਸਾਹਿਤ, ਅੰਗਰੇਜ਼ੀ ਸਾਹਿਤ, ਉਰਦੂ ਸਾਹਿਤ ਅਤੇ ਪੰਜਾਬ ਅਤੇ ਭਾਰਤ ਦੇ ਸੱਭਿਆਚਾਰ ਨਾਲ ਸਬੰਧਿਤ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ਜਾਂਦੀਆਂ ਹਨ। ਇਸ ਪ੍ਰਦਰਸ਼ਨੀ ਵਿੱਚ ਅਜਿਹੀਆਂ ਪੁਸਤਕਾਂ ਵੀ ਸ਼ਾਮਿਲ ਹੁੰਦੀਆਂ ਹਨ, ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਸਹਾਈ ਸਿੱਧ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਹਿਤ ਕੇਂਦਰ ਵੱਲੋਂ ਪੱਤਰਾਂ ਅਤੇ ਈ—ਮੇਲ ਰਾਹੀਂ ਦਿੱਲੀ ਦੇ ਸਕੂਲਾਂ ਅਤੇ ਕਾਲਜਾਂ ਨੂੰ ਇਸ ਬਾਰੇ ਸੂਚਨਾ ਦਿੱਤੀ ਗਈ ਹੈ।