ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵੱਲੋਂ ਅੱਜ ਦਿੱਲੀ ਫ਼ਤਹਿ ਦਿਵਸ ਦੇ ਸਬੰਧ ਵਿੱਚ ਇੱਕ ਮੀਟਿੰਗ ਕਮੇਟੀ ਦੇ ਕਾਨਫਰੰਸ ਹਾਲ ਵਿੱਚ ਕੀਤੀ ਗਈ, ਜਿਸ ਵਿੱਚ ਦਿੱਲੀ ਦੀਆਂ ਵੱਖ-ਵੱਖ ਇਲਾਕਿਆਂ ਦੀਆਂ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਧਰਮ ਪ੍ਰਚਾਰ ਵਿੰਗ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਬੀਬੀਆਂ ਨੂੰ ਦਿੱਲੀ ਫ਼ਤਹਿ ਦਿਵਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਸੰਗਤ ਨਾਲ ਰਾਬਤਾ ਕਾਇਮ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸ਼ਾਮਲ ਇਸਤਰੀ ਵਿੰਗ ਦੀ ਆਗੂ ਬੀਬੀ ਅਮਰਜੀਤ ਕੌਰ ਪਿੰਕੀ ਨੇ ਦੱਸਿਆ ਕਿ ਬੀਬੀਆਂ ਵੱਲੋਂ ਜੋ ਕੀਰਤਨ ਕੀਤਾ ਜਾਣਾ ਹੈ, ਉਸ ਬਾਬਤ ਪ੍ਰਬੰਧ ਕਰਨ ਲਈ 5 ਮੈਂਬਰੀ ਕਮੇਟੀ ਬਣਾਈ ਗਈ ਹੈ।