ਸ੍ਰੀ ਗੁਰੂ ਤੇਗ ਬਹਾਦਰ ਦੇ ਜੀਵਨ ’ਤੇ ਪ੍ਰਸ਼ਨੋਤਰੀ ਤਿਆਰ

ਸ੍ਰੀ ਗੁਰੂ ਤੇਗ ਬਹਾਦਰ ਦੇ ਜੀਵਨ ’ਤੇ ਪ੍ਰਸ਼ਨੋਤਰੀ ਤਿਆਰ

ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ।

ਕੁਲਦੀਪ ਸਿੰਘ

ਨਵੀਂ ਦਿੱਲੀ, 19 ਜਨਵਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਇਸ ਵਰ੍ਹੇ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਜੋ ਰੂਪ ਰੇਖਾ ਉਲੀਕੀ ਗਈ, ਦੇ ਤਹਿਤ ਜਿਥੇ ਵਿਦਿਆਰਥੀਆਂ ਨੂੰ ‘ਸਲੋਕ ਮਹੱਲਾ 9ਵਾਂ ਦੇ ਗਾਇਨ ਰੂਪ ਦੀ ਤਿਆਰੀ ਕਰਵਾਈ ਜਾ ਰਹੀ ਹੈ, ਉਥੇ ਹੀ ਇਸੇ ਲੜੀ ਨੂੰ ਅੱਗੇ ਤੋਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਦੇ ਪ੍ਰਿੰਸੀਪਲ ਅਤੇ ਪ੍ਰੋਗਰਾਮ ਕਮੇਟੀ ਦੇ ਕਨਵੀਨਰ ਸਤਬੀਰ ਸਿੰਘ ਦੀ ਅਗਵਾਈ ਵਿਚ ਸਕੂਲ ਕੰਪਲੈਕਸ ਵਿੱਚ ਡਿਵਨਿਟੀ ਅਤੇ ਪੰਜਾਬੀ ਅਧਿਆਪਕਾਂ ਦੀ ਇੱਕ ਇਕਤੱਰਤਾ ਕਰਵਾਈ ਗਈ। ਇਸ ਮੌਕੇ ਦਿੱਲੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਆਪਣੇ ਭੇਜੇ ਸੁਨੇਹੇ ਰਾਹੀਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਨਮੁੱਖ ਰੱਖਦੇ ਹੋਏ ਸਕੂਲੀ ਵਿਦਿਆਰਥੀਆਂ ਤੱਕ ਗੁਰੂ ਸਾਹਿਬ ਦੇ ਜੀਵਨ ਬਾਰੇ ਤਿੰਨ ਭਾਸ਼ਾਵਾਂ ਵਿੱਚ ਜਾਣਕਾਰੀ ਦੇਣ ਦੀ ਜਿਹੜੀ ਤਜਵੀਜ਼ ਸਾਹਮਣੇ ਆਈ ਸੀ, ਉਸ ਦੇ ਤਹਿਤ ਹੀ ਸਕੂਲੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਵਾਸਤੇ ਪ੍ਰਸ਼ਨੋਤਰੀ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗੁਰੂ ਸਾਹਿਬ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਜਤਿੰਦਰਪਾਲ ਸਿੰਘ ਗੋਲਡੀ ਨੇ ਟੈਲੀਫੋਨ ਰਾਹੀਂ ਅਧਿਆਪਕਾਂ ਨਾਲ ਜੁੜਦੇ ਹੋਏ ਦੱਸਿਆ ਕਿ ਇਸ ਪ੍ਰਸ਼ਨੋਤਰੀ ਦੇ ਰਾਹੀਂ ਦਿੱਲੀ ਦੇ ਨਾਲ-ਨਾਲ ਐੱਨ.ਸੀ.ਆਰ. ਦੇ ਸਕੂਲਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ। ਇਕੱਤਰਤਾ ਵਿੱਚ ਸਕੂਲ ਦੇ ਚੇਅਰਮੈਨ ਪਰਵਿੰਦਰ ਸਿੰਘ ਲੱਕੀ, ਮੈਨੇਜਰ ਦਲਵਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ। ਇਕਤੱਰਤਾ ਵਿੱਚ ਸ਼ਾਮਲ ਅਧਿਆਪਕਾਂ ਨੇ ਇਸ ਮੌਕੇ ’ਤੇ 100 ਪ੍ਰਸ਼ਨਾਂ ਦੀ ਇੱਕ ਪ੍ਰਸ਼ਨੋਤਰੀ ਨੂੰ ਤਿਆਰ ਕਰਕੇ ਪ੍ਰਬੰਧਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਇਸ ਨੂੰ ‘ਡਿਵਨਿਟੀ’ ਦੇ ਵਿਸ਼ੇ ਵਿੱਚ ਸ਼ਾਮਲ ਕੀਤਾ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All