‘ਕੋਵਿਡ-19 ਵਾਰ ਰੂਮ’ ਬਣਾਉਣ ਦੀ ਤਿਆਰੀ

‘ਕੋਵਿਡ-19 ਵਾਰ ਰੂਮ’ ਬਣਾਉਣ ਦੀ ਤਿਆਰੀ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਸਰਕਾਰ ਇੱਕ ‘ਕੋਵਿਡ -19 ਵਾਰ ਰੂਮ’ ਸਥਾਪਤ ਕਰੇਗੀ, ਜੋ 24x7 ਕਰੋਨਾਵਾਇਰਸ ਵਿਰੁੱਧ ਲੜਾਈ ਦੀ ਨਿਗਰਾਨੀ ਕਰੇਗਾ ਤੇ ਮੌਜੂਦਾ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉਪਾਅ ਸੁਝਾਏਗਾ। ਦਿੱਲੀ ਸਕੱਤਰੇਤ ਵਿੱਚ ਸਥਾਪਤ ਕੀਤੇ ਜਾ ਰਹੇ ਇਸ ਰੂਮ ਨੂੰ ਤਕਰੀਬਨ 25 ਮਾਹਿਰ ਤਿਆਰ ਕਰਨਗੇ, ਜਿਸ ਦੇ ਅਗਲੇ ਕੁਝ ਦਿਨਾਂ ਵਿਚ ਸ਼ੁਰੂ ਹੋਣ ਦੀ ਉਮੀਦ ਹੈ। ਮੁੱਖ ਸਕੱਤਰ ਵਿਜੇ ਦੇਵ ਨੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਹ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਰੂਮ ਤੋਂ ਕੋਵਿਡ-19 ਲਈ ਜਾਂਚ, ਬਿਸਤਰੇ, ਮੈਡੀਕਲ ਸੰਦ, ਐਂਬੂਲੈਂਸਾਂ ਦੀ ਲੋੜ ਵਰਗੇ ਰਣਨੀਤਕ ਮਾਮਲਿਆਂ ਉਪਰ ਨਜ਼ਰ ਰੱਖੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਇਹ ਜਦੋਂ ਕੋਵਿਡ -19 ਨਾਲ ਨਜਿੱਠਣ ਦੀ ਗੱਲ ਆਉਂਦੀ ਹੈ ਤਾਂ ਸ਼ਹਿਰ ਦੀ ਸਥਿਤੀ ਦਾ ਸਮੁੱਚਾ ਦ੍ਰਿਸ਼ ਪੇਸ਼ ਕਰੇਗੀ। ਅਧਿਕਾਰੀਆਂ ਨੇ ਕਿਹਾ ਕਿ ‘ਕੋਵਿਡ -19 ਵਾਰ ਰੂਮ’ ਉਨ੍ਹਾਂ ਖੇਤਰਾਂ ਵਿੱਚ ਵੀ ਨਜ਼ਰ ਰੱਖੇਗਾ ਜਿਥੇ ਅਧਿਕਾਰੀ ਮਜਬੂਤ ਪ੍ਰਣਾਲੀ ਤਿਆਰ ਕਰਨ ਲਈ ਕਦਮ ਚੁੱਕ ਸਕਦੇ ਹਨ। ਇਹ ਵਧ ਰਹੇ ਕਰੋਨਾਵਾਇਰਸ ਕੇਸਾਂ ਨਾਲ ਨਜਿੱਠਣ ਲਈ ਮੈਡੀਕਲ ਦੀਆਂ ਭਵਿੱਖ ਦੀਆਂ ਜ਼ਰੂਰਤਾਂ ਨੂੰ ਵੀ ਪੇਸ਼ ਕਰੇਗਾ। ਜੇ ਸ਼ਹਿਰ ਵਿੱਚ ਐਂਬੂਲੈਂਸ ਦੀ ਘਾਟ ਹੈ ਤਾਂ ਉਹ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕਰੇਗਾ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਉਨ੍ਹਾਂ ਦੇ ਆਪਣੇ ਖੇਤਰਾਂ ਵਿਚ ਕਦਮ ਚੁੱਕ ਰਿਹਾ ਹੈ ਅਤੇ ਇਹ ਕਮਰਾ ਜ਼ਿਲ੍ਹਿਆਂ ਵਿਚ ਬਿਹਤਰ ਤਾਲਮੇਲ ਲਈ ਕੰਮ ਕਰੇਗਾ। ਇਕ ਆਈਏਐੱਸ ਅਧਿਕਾਰੀ ਨੂੰ ਸਰਕਾਰ ਵਿਚ ਉੱਚ ਅਧਿਕਾਰੀਆਂ ਨਾਲ ਬਿਹਤਰ ਤਾਲਮੇਲ ਲਈ ਇਸ ਵਾਰ ਰੂਮ ਦਾ ਚਾਰਜ ਸੌਂਪਿਆ ਗਿਆ ਹੈ। ਕੋਵਿਡ -19 ਵਾਰ ਰੂਮ ਵਿਚ 20-25 ਮਾਹਿਰ ਹੋਣਗੇ ਜੋ ਚੌਵੀ ਘੰਟੇ ਕੰਮ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All