DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਰਾਸ਼ਟਰਪਤੀ ਵੱਲੋਂ Dharmendra Pradhan ਦਾ ਅਸਤੀਫ਼ਾ ਮਨਜ਼ੂਰ; Prahlad Joshi ਨੂੰ ਮਿਲਿਆ ਕੇਂਦਰੀ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ

Education Minister Changed: ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਰਸਮੀ ਪ੍ਰਕਿਰਿਆ ਨੇਪਰੇ ਚਾੜ੍ਹੀ

  • fb
  • twitter
  • whatsapp
  • whatsapp
Advertisement

Dharmendra Pradhan Resigns: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਮਨਜ਼ੂਰ ਕਰ ਲਿਆ ਹੈ। ਇਹ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਨਾਲ ਮਨਜ਼ੂਰ ਕੀਤਾ ਗਿਆ।

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਇਸ ਦੀ ਰਸਮੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ। ਇਸ ਤੋਂ ਬਾਅਦ ਕੇਂਦਰੀ ਨਵਿਆਉਣਯੋਗ ਊਰਜਾ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ।

Advertisement

ਇਸ ਸਬੰਧ ਵਿੱਚ ਰਾਸ਼ਟਰਪਤੀ ਭਵਨ ਵੱਲੋਂ ਅੱਜ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੇ ਧਾਰਾ (2) ਤਹਿਤ ਧਰਮੇਂਦਰ ਪ੍ਰਧਾਨ ਦਾ ਕੇਂਦਰੀ ਮੰਤਰੀ ਪਰਿਸ਼ਦ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਮਹਿਕਮੇ ਤੋਂ ਇਲਾਵਾ ਸਿੱਖਿਆ ਮੰਤਰਾਲੇ ਦਾ ਕਾਰਜਭਾਰ ਵੀ ਸੌਂਪਣ ਦੀ ਹਦਾਇਤ ਕੀਤੀ ਹੈ।

Advertisement

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੇ ਨੁਮਾਇੰਦਿਆਂ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਕੇਂਦਰੀ ਮੰਤਰੀ ਜੇ ਪੀ ਨੱਡਾ ਨੇ ਕਿਹਾ ਕਿ ਸਰਕਾਰ ਨੇ ਵਿਦਿਆਰਥੀਆਂ ਦੀਆਂ ਤਿੰਨੇ ਮੰਗਾਂ ਮੰਨ ਲਈਆਂ ਹਨ ਜਿਸ ਵਿਚ ਪਹਿਲੀ ਮੰਗ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਸ਼ਾਮਲ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ’ਤੇ ਹੋਰ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਤੇ ਖੁਦਕੁਸ਼ੀ ਕਰ ਚੁੱਕੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

Jantar Mantar Protest: ਮਸਲੇ ਹੱਲ ਹੋਣ ’ਤੇ ਵਿਦਿਆਰਥੀ ਅੰਦੋਲਨ ਸਮਾਪਤ; ਚਾਰ ਹਫਤੇ ਬਾਅਦ ਮੁੜ ਹੋਵੇਗੀ ਮੀਟਿੰਗ

ਇਸ ਪ੍ਰੈਸ ਕਾਨਫਰੰਸ ਵਿਚ ਸੀ ਜੇ ਪੀ ਦੇ ਆਗੂਆਂ ਨੇ ਅੰਦੋਲਨ ਖਤਮ ਕਰਨ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਤੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦਰਸ਼ਨ ਖਤਮ ਕਰਨ ਤੇ ਆਪਣੇ ਆਪਣੇ ਘਰ ਚਲੇ ਜਾਣ। ਸੀ ਜੇ ਪੀ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਤਿੰਨੇ ਮੰਗਾਂ ਮੰਨ ਲਈਆਂ ਹਨ।

Advertisement
×