ਰਾਸ਼ਟਰਪਤੀ ਕੋਵਿੰਦ ਨੇ ਨਰਸਾਂ ਨਾਲ ਮਨਾਇਆ ਰੱਖੜੀ ਦਾ ਤਿਊਹਾਰ

ਰਾਸ਼ਟਰਪਤੀ ਕੋਵਿੰਦ ਨੇ ਨਰਸਾਂ ਨਾਲ ਮਨਾਇਆ ਰੱਖੜੀ ਦਾ ਤਿਊਹਾਰ

ਨਵੀਂ ਦਿੱਲੀ, 3 ਅਗਸਤ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਰੱਖੜੀ ਦਾ ਤਿਉਹਾਰ ਨਰਸਿੰਗ ਕਮਿਊਨਿਟੀ ਦੇ ਮੈਂਬਰਾਂ ਨਾਲ ਮਨਾਇਆ। ਰਾਸ਼ਟਰਪਤੀ ਨੇ ਨਰਸਾਂ ਨੂੰ ‘ਰੱਖਿਅਕ’ ਦੱਸਦਿਆਂ ਕਿਹਾ ਕਿ ਉਹ ਖੁ਼ਦ ਆਪਣੀ ਜਾਨ ਤਲੀ ’ਤੇ ਰੱਖ ਕੇ ਦੂਜਿਆਂ ਦੀਆਂ ਜ਼ਿੰਦਗੀਆਂ ਬਚਾਉਂਦੀਆਂ ਹਨ। ਨਰਸਾਂ ਨੇ ਇਸ ਮੌਕੇ ਰਾਸ਼ਟਰਪਤੀ ਕੋਵਿੰਦ ਨੂੰ ਰੱਖੜੀਆਂ ਵੀ ਭੇਟ ਕੀਤੀਆਂ ਤੇ ਕੋਵਿਡ-19 ਮਹਾਮਾਰੀ ਦੌਰਾਨ ਆਪਣੇ ਤਜਰਬੇ ਸਾਂਝੇ ਕੀਤੇ। ਰਾਸ਼ਟਰਪਤੀ ਭਵਨ ਨੇ ਇਕ ਬਿਆਨ ਵਿੱਚ ਕਿਹਾ ਕਿ ਸ੍ਰੀ ਕੋਵਿੰਦ ਨੇ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਮੂਹਰਲੀ ਕਤਾਰ ਦੇ ਕੋਵਿਡ ਯੋਧਿਆਂ ਦੀ ਭੂਮਿਕਾ ਵਿੱਚ ਹਨ ਤੇ ਉਨ੍ਹਾਂ ਦੀ ਆਪਣੇ ਫ਼ਰਜ਼ ਪ੍ਰਤੀ ਵਚਨਬੱਧਤਾ ਕਰਕੇ ਹੀ ਉਹ ਸਤਿਕਾਰ ਦੀਆਂ ਪਾਤਰ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All