ਪ੍ਰਧਾਨ ਮੰਤਰੀ ਮੋਦੀ ਨੇ ਲਿਆ ਹੜ੍ਹਾਂ ਦਾ ਜਾਇਜ਼ਾ

6 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਵਰਚੁਅਲ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਨੇ ਲਿਆ ਹੜ੍ਹਾਂ ਦਾ ਜਾਇਜ਼ਾ

ਨਵੀਂ ਦਿੱਲੀ, 10 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਛੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਹੜ੍ਹਾਂ ਕਰਕੇ ਬਣੇ ਹਾਲਾਤ ਦਾ ਜਾਇਜ਼ਾ ਲਿਆ। ਸ੍ਰੀ ਮੋਦੀ ਨੇ ਜ਼ੋਰ ਦੇ ਕੇ ਆਖਿਆ ਕਿ ਸਬੰਧਤ ਰਾਜ ਮੌਸਮ ਬਾਰੇ ਭਵਿੱਖਬਾਣੀ ਤੇ ਚੇਤਾਵਨੀ ਪ੍ਰਬੰਧ ਲਈ ਆਧੁਨਿਕ ਤਕਨੀਕ ਦੀ ਵਰਤੋਂ ਕਰਨ। ਪੀਐੱਮਓ ਵੱਲੋਂ ਜਾਰੀ ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨੇ ਅਸਾਮ, ਬਿਹਾਰ, ਯੂਪੀ, ਮਹਾਰਾਸ਼ਟਰ, ਕਰਨਾਟਕ ਤੇ ਕੇਰਲਾ ਦੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਉਹ ਦੱਖਣ-ਪੱਛਮੀ ਮੌਨਸੂਨ ਤੇ ਮੌਜੂਦਾ ਹੜ੍ਹਾਂ ਦੇ ਟਾਕਰੇ ਲਈ ਤਿਆਰੀਆਂ ’ਤੇ ਨਜ਼ਰਸਾਨੀ ਕਰਨ। ਸ੍ਰੀ ਮੋਦੀ ਨੇ ਹੜ੍ਹਾਂ ਦੀ ਭਵਿੱਖਬਾਣੀ ਸਬੰਧੀ ਸਥਾਈ ਪ੍ਰਬੰਧ ਵਿਕਸਤ ਕਰਨ ਲਈ ਕੇਂਦਰੀ ਤੇ ਸੂਬਾਈ ਏਜੰਸੀਆਂ ਨੂੰ ਆਪਸ ਵਿੱਚ ਬਿਹਤਰ ਤਾਲਮੇਲ ਬਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All