ਪ੍ਰਧਾਨ ਮੰਤਰੀ ਮੋਦੀ ਵੱਲੋਂ ਟਰੰਪ ਨਾਲ ਗੱਲਬਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਜਿਸ ਵਿੱਚ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ ਗਈ। ਦੋਵੇਂ ਦੇਸ਼ ਵਪਾਰਕ ਸਮਝੌਤੇ ’ਤੇ ਦਸਤਖਤ ਕਰਨ ਦੀ ਤਿਆਰੀ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਵਪਾਰ, ਤਕਨਾਲੋਜੀ, ਊਰਜਾ, ਰੱਖਿਆ ਅਤੇ ਸੁਰੱਖਿਆ ਵਿੱਚ ਸਹਿਯੋਗ ਵਧਾਉਣ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਦੋਵਾਂ ਨੇਤਾਵਾਂ ਨੇ ਸਾਂਝੀਆਂ ਚੁਣੌਤੀਆਂ ਨੂੰ ਹੱਲ ਕਰਨ ਅਤੇ ਸਾਂਝੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਕੰਮ ਕਰਨ ’ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮੋਦੀ ਅਤੇ ਟਰੰਪ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਪ੍ਰਗਤੀ ਦੀ ਵੀ ਸਮੀਖਿਆ ਕੀਤੀ। ਦੋਵਾਂ ਨੇਤਾਵਾਂ ਨੇ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਦੀ ਮਜ਼ਬੂਤੀ ’ਤੇ ਸੰਤੁਸ਼ਟੀ ਪ੍ਰਗਟਾਈ।
ਇਸ ਤੋਂ ਇਲਾਵਾ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ’ਤੇ ਵੀ ਚਰਚਾ ਕੀਤੀ ਅਤੇ ਸਾਂਝੀਆਂ ਚੁਣੌਤੀਆਂ ਦਾ ਹੱਲ ਕਰਨ ਅਤੇ ਸਾਂਝੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ।
