ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮੌਜੂਦ ਪ੍ਰਿੰਸੀਪਲ ਅਤੇ ਪ੍ਰੋਫੈਸਰ।
ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਇਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।...
Advertisement
ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਇਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਵਿੱਚ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਬੱਚਿਆਂ ਨੇ ਕੀਰਤਨ ਨਾਲ ਸੰਗਤ ਦਾ ਧਿਆਨ ਆਪਣੀ ਵੱਲ ਖਿੱਚਿਆ। ਨਗਰ ਕੀਰਤਨ ਦੀ ਰਵਾਨਗੀ ਦੇ ਸਮੇਂ ਕਮੰਤਰੀ ਮਨਜਿੰਦਰ ਸਿੰਘ ਸਿਰਸਾ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਤੇ ਹਰਜੀਤ ਸਿੰਘ ਰਾਜਾ ਬਖ਼ਸ਼ੀ ਮੌਜੂਦ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਜੇ-ਬਲਾਕ ਤੋਂ ਰਾਜੌਰੀ ਗਾਰਡਨ ’ਚੋਂ ਹੁੰਦਾ ਹੋਇਆ ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਆ ਕਰ ਸਮਾਪਤ ਹੋਇਆ।
Advertisement
Advertisement
×

