ਟਰਾਂਸਪੋਰਟਰਾਂ ਵੱਲੋਂ ਵਾਹਨਾਂ ’ਤੇ ਪਾਬੰਦੀ ਦਾ ਵਿਰੋਧ : The Tribune India

ਟਰਾਂਸਪੋਰਟਰਾਂ ਵੱਲੋਂ ਵਾਹਨਾਂ ’ਤੇ ਪਾਬੰਦੀ ਦਾ ਵਿਰੋਧ

ਟਰਾਂਸਪੋਰਟਰਾਂ ਵੱਲੋਂ ਵਾਹਨਾਂ ’ਤੇ ਪਾਬੰਦੀ ਦਾ ਵਿਰੋਧ

ਗੁਰੂਗ੍ਰਾਮ ਵਿੱਚ ਮੰਗਲਵਾਰ ਸਵੇਰੇ ਸਕੂਲ ਜਾਂਦੇ ਹੋਏ ਵਿਦਿਆਰਥੀ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 6 ਦਸੰਬਰ

ਟਰਾਂਸਪੋਰਟਰਾਂ ਦੀ ਜਥੇਬੰਦੀ ਨੇ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਦਿੱਲੀ ਅਤੇ ਪੰਜਾਬ ਸਰਕਾਰਾਂ ਖ਼ਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਹੈ। ਟਰਾਂਸਪੋਰਟਰਾਂ ਦੀ ਜਥੇਬੰਦੀ ਨੇ ਪ੍ਰਦੂਸ਼ਣ ਉੱਤੇ ਕਾਬੂ ਪਾਉਣ ਲਈ ਦਿੱਲੀ ਸਰਕਾਰ ਦੇ ਵਾਹਨਾਂ ’ਤੇ ਪਾਬੰਦੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਦਾ ਬੀਐਸ-4 ਪੈਟਰੋਲ ਅਤੇ ਬੀਐਸ-3 ਡੀਜ਼ਲ ਵਾਹਨਾਂ ’ਤੇ 9 ਦਸੰਬਰ ਤੱਕ ਪਾਬੰਦੀ ਲਗਾਉਣ ਦਾ ਫ਼ੈਸਲਾ ਵਾਹਨ ਚਾਲਕਾਂ ਲਈ ਚੰਗਾ ਨਹੀਂ ਹੈ। ਦਿੱਲੀ ਟੈਕਸੀ ਅਤੇ ਟੂਰਿਸਟ ਟਰਾਂਸਪੋਰਟਰਜ਼ ਐਸੋਸੀਏਸ਼ਨ ਦੀ ਮੀਟਿੰਗ ਮਗਰੋਂ ਆਗੂਆਂ ਨੇ ਕਿਹਾ ਕਿ ਪੰਜਾਬ ਤੋਂ ਕਈ ਸੈਲਾਨੀ ਟੈਕਸੀ ’ਤੇ ਦਿੱਲੀ ਆਉਂਦੇ ਹਨ। ਟਰਾਂਸਪੋਰਟਰਾਂ ਨੇ ਦਿੱਲੀ ਸਰਕਾਰ ਦੇ ਇਹ ਫ਼ੈਸਲਾ ਸੈਰ-ਸਪਾਟੇ ਨੂੰ ਪ੍ਰਭਾਵਿਤ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਬੀਐਸ-3 ਪੈਟਰੋਲ ਅਤੇ ਬੀਐਸ-4 ਡੀਜ਼ਲ ’ਤੇ ਪਾਬੰਦੀ ਲਗਾ ਦਿੱਤੀ ਸੀ। ‘ਜੀਆਰਏਪੀ’ ਨੂੰ ਲਾਗੂ ਕਰਨ ਲਈ ਸਬ-ਕਮੇਟੀ ਨੇ ਐਤਵਾਰ ਨੂੰ ਮੌਸਮ ਦੀਆਂ ਸਥਿਤੀਆਂ ਅਤੇ ਦਿੱਲੀ ਦੇ ਹਵਾ ਗੁਣਵੱਤਾ ਸੂਚਕਾਂਕ ਲਈ ਪੂਰਵ ਅਨੁਮਾਨਾਂ ਦੀ ਸਮੀਖਿਆ ਕਰਕੇ ਪ੍ਰਦੂਸ਼ਣ ਦੀ ਭਵਿੱਖੀ ਸਥਿਤੀ ਦਾ ਨੋਟਿਸ ਲਿਆ। 

ਸੰਘਣੀ ਧੁੰਦ ਮਗਰੋਂ ਸਾਫ਼ ਹੋਇਆ ਆਸਮਾਨ

ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਵਿੱਚ ਮੰਗਲਵਾਰ ਨੂੰ ਸਵੇਰੇ ਪਈ ਧੁੰਦ ਮਗਰੋਂ ਦਿਨ ਵੇਲੇ ਆਸਮਾਨ ਸਾਫ ਸੀ। ਸਵੇਰੇ 8 ਵਜੇ ਦੇ ਆਸਪਾਸ ਹਵਾ ਗੁਣਵੱਤਾ ਸੂਚਕ ਅੰਕ 343 ਦੇ ਨਾਲ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਰਹੀ। ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਸੀ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੱਕ ਸੀ। ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਸੀ, ਆਮ ਨਾਲੋਂ ਇਕ ਡਿਗਰੀ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 25.6 ਡਿਗਰੀ, ਆਮ ਨਾਲੋਂ ਇਕ ਡਿਗਰੀ ਵੱਧ ਸੈਲਸੀਅਸ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਅਨੁਸਾਰ ਸਵੇਰੇ 8 ਵਜੇ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 343 ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All