ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੌਮੀ ਸਿੱਖਿਆ ਨੀਤੀ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਸਿੱਖਿਆ ਨੀਤੀ ਨੂੰ ਸਿੱਖਿਆ ਵਿਰੋਧੀ ਦੱਸਿਆ; ਨੀਤੀ ਵਾਪਸ ਲੈਣ ਦੀ ਮੰਗ
ਦਿੱਲੀ ਯੂਨੀਵਰਸਿਟੀ ਦੀ ਆਰਟ ਫੈਕਲਟੀ ਕੋਲ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। -ਫੋਟੋ: ਦਿਓਲ
Advertisement

ਦਿੱਲੀ ਯੂਨੀਵਰਸਿਟੀ ਦੇ ਆਰਟਸ ਫੈਕਲਟੀ ਵਿੱਚ ਨਿੱਜੀਕਰਨ ਅਤੇ ਕਾਰਪੋਰੇਟ-ਪੱਖੀ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020 ਦੇ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਵੱਖ ਵਿਦਿਆਰਥੀ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਕ੍ਰਾਂਤੀਕਾਰੀ ਯੁਵਾ ਸੰਗਠਨ ਏਆਈਡੀਸੀਓ, ਪਛਾਸ ਅਤੇ ਹੋਰ ਜੱਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਐਨਈਪੀ 2020 ਤਹਿਤ ਯੂਨੀਵਰਸਿਟੀ ਪ੍ਰਸ਼ਾਸਨ ਲਗਾਤਾਰ ਫ਼ੀਸਾਂ ਵਿੱਚ ਵਾਧਾ ਕਰ ਰਹੀ ਹੈ। ਇਸ ਦੇ ਨਾਲ ਉੱਚ ਸਿੱਖਿਆ ਵਿੱਤ ਏਜੰਸੀ (ਐੱਚਈਐੱਫਏ) ਰਾਹੀਂ ਕਰਜ਼ੇ ਲੈ ਕੇ ਸਿੱਖਿਆ ਨੂੰ ਹੋਰ ਮਹਿੰਗਾ ਬਣਾਇਆ ਜਾ ਰਿਹਾ ਹੈ ਅਤੇ ਗਰੀਬ ਪਿਛੋਕੜ ਵਾਲੇ ਨੌਜਵਾਨਾਂ ਨੂੰ ਰਸਮੀ, ਜਨਤਕ-ਫੰਡ ਪ੍ਰਾਪਤ ਸਿੱਖਿਆ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਵਿਦਿਅਕ ਸੰਸਥਾਵਾਂ ਵਿੱਚ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਵੀ ਆਵਾਜ਼ ਉਠਾਈ ਗਈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਦੇਸ਼ ਵਿੱਚ ਪਹਿਲਾਂ ਤੋਂ ਹੀ ਖ਼ਰਾਬ ਸਿੱਖਿਆ ਪ੍ਰਣਾਲੀ ਨੂੰ ਹੋਰ ਵੀ ਬਦਤਰ ਬਣਾ ਰਹੀ ਹੈ। ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਜਨਤਕ-ਫੰਡ ਪ੍ਰਾਪਤ ਉੱਚ ਸਿੱਖਿਆ ਸੰਸਥਾਵਾਂ ਵਿੱਚ ਭਾਰੀ ਫ਼ੀਸ ਵਾਧਾ ਦੇਖਿਆ ਗਿਆ ਹੈ। ਹੁਣ ਯੂਜੀਸੀ ਗ੍ਰਾਂਟਾਂ ਦੀ ਬਜਾਏ ਐੱਚਈਐੱਫਏ ਰਾਹੀਂ ਕਰਜ਼ੇ ਲਏ ਜਾ ਰਹੇ ਹਨ ਅਤੇ ਸਵੈ-ਵਿੱਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਦੀ ਚੁੱਪੀ ਅਤੇ ਸਹਿਮਤੀ ਕਾਰਨ ਦਿੱਲੀ ਯੂਨੀਵਰਸਿਟੀ (ਡੀਯੂ) ਵਿੱਚ ਇਹ ਪ੍ਰਕਿਰਿਆ ਖਾਸ ਤੌਰ ‘ਤੇ ਆਸਾਨੀ ਨਾਲ ਲਾਗੂ ਕੀਤੀ ਗਈ ਹੈ। ਉਨ੍ਹਾਂ ਇਸ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ।

Advertisement
Advertisement