ਜਨਤਕ ਥਾਂਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਖ਼ਿਲਾਫ਼ ਮੁਜ਼ਾਹਰਾ
ਪਸ਼ੂ ਪ੍ਰੇਮੀਆਂ ਅਤੇ ਹੋਰ ਕਾਰਕੁਨਾਂ ਨੇ ਇਥੇ ਅੱਜ ਸੁਪਰੀਮ ਕੋਰਟ ਦੇ ਹਾਲ ਹੀ ’ਚ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਏ ਜਾਣ ਦੇ ਫੈਸਲੇ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਮੌਕੇ ਅਵਾਰਾ ਕੁੱਤਿਆਂ ਦੀ ਸੁਰੱਖਿਆ ਲਈ ਪਾਲਿਸੀ ਬਣਾਏ ਜਾਣ ਦੀ ਮੰਗ ਕੀਤੀ।...
Advertisement
ਪਸ਼ੂ ਪ੍ਰੇਮੀਆਂ ਅਤੇ ਹੋਰ ਕਾਰਕੁਨਾਂ ਨੇ ਇਥੇ ਅੱਜ ਸੁਪਰੀਮ ਕੋਰਟ ਦੇ ਹਾਲ ਹੀ ’ਚ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਏ ਜਾਣ ਦੇ ਫੈਸਲੇ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਮੌਕੇ ਅਵਾਰਾ ਕੁੱਤਿਆਂ ਦੀ ਸੁਰੱਖਿਆ ਲਈ ਪਾਲਿਸੀ ਬਣਾਏ ਜਾਣ ਦੀ ਮੰਗ ਕੀਤੀ। ਇਸ ਮਾਮਲੇ ’ਚ ਅਦਾਲਤ ’ਚ ਅਗਲੀ ਸੁਣਵਾਈ ਜਨਵਰੀ ਨੂੰ ਹੋਵੇਗੀ। ਪ੍ਰਦਸ਼ਨਕਾਰੀਆਂ ਦਾ ਕਹਿਣਾ ਹੈ ਕਿ ਦਿੱਲੀ ’ਚੋਂ ਪ੍ਰਦੂਸ਼ਣ ਨੂੰ ਖਤਮ ਕੀਤਾ ਜਾਵੇ ਨਾ ਕਿ ਕੁੱਤਿਆਂ ਨੂੰ। ਦੱਸਣਯੋਗ ਹੈ ਕਿ 7 ਨਵੰਬਰ ਨੂੰ ਸੁਪਰੀਮ ਕੋਰਟ ਨੇ ਰੇਲਵੇ ਸਟੇਸ਼ਨਾਂ, ਸਕੂਲਾਂ, ਹਸਪਤਾਲਾਂ, ਬੱਸ ਅੱਡਿਆਂ ਸਣੇ ਹੋਰ ਜਨਤਕ ਥਾਵਾਂ ਤੋਂ ਅਵਾਰਾ ਕੁੁੱਤਿਆਂ ਨੂੰ ਹਟਾਏ ਜਾਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਐਨੀਮਲ ਬਰਥ ਕੰਟਰੋਲ ਰੂਲਜ਼ ਦੇ ਤਹਿਤ ਅਵਾਰਾ ਕੁੱਤਿਆਂ ਦਾ ਟੀਕਾਕਰਨ ਕਰ ਕੇ ਉਨ੍ਹਾਂ ਲਈ ਬਣਾਈਆਂ ਥਾਵਾਂ ’ਤੇ ਛੱਡਿਆ ਜਾਵੇ। ਵੱਡੇ ਪੱਧਰ ’ਤੇ ਕੁੱਤਿਆਂ ਨੂੰ ਜਨਤਕ ਥਾਵਾਂ ਤੋਂ ਹਟਾਉਣ ਦੇ ਮਾਮਲੇ ’ਚ ਵੱਖ-ਵੱਖ ਕਾਰਕੁਨਾਂ ਨੇ ਆਵਾਜ਼ ਬੁਲੰਦ ਕੀਤੀ ਹੈ।
Advertisement
Advertisement
×

