ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਦੀ ਅਗਵਾਈ ਵਿੱਚ ‘ਆਪ’ ਵਿਧਾਇਕਾਂ ਨੇ ਜ਼ਹਿਰੀਲੀ ਹਵਾ ਨੂੰ ਲੈ ਕੇ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਤਿਸ਼ੀ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਵਾਸੀ ਪ੍ਰਦੂਸ਼ਣ ਕਾਰਨ ਸਾਹ ਲੈਣ ਤੋਂ ਅਸਮਰੱਥ ਹਨ ਪਰ ਸਰਕਾਰ ਜੀ ਆਰ ਏ ਪੀ ਨੂੰ ਸਖ਼ਤੀ ਨਾਲ ਲਾਗੂ ਨਹੀਂ ਕਰ ਰਹੀ ਹੈ। ਇਸ ਤੋਂ ਪਹਿਲਾਂ, ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ, ਮਾਸਕ ਪਹਿਨ ਕੇ ਦਿੱਲੀ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਵਿਰੋਧੀ ਧਿਰ ਦੇ ਨੇਤਾ ਦੀ ਅਗਵਾਈ ਵਿੱਚ ‘ਆਪ’ ਵਿਧਾਇਕਾਂ ਨੇ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਤਿਸ਼ੀ ਨੇ ਕਿਹਾ ਕਿ ਪ੍ਰਦੂਸ਼ਣ ਕਾਰਨ ਦਿੱਲੀ ਵਾਸੀਆਂ ਦਾ ਦਮ ਘੁੱਟ ਰਿਹਾ ਹੈ। ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ’ਤੇ ਪਿਛਲੇ ਕਈ ਸਾਲਾਂ ਤੋਂ ਜਾਣਬੁੱਝ ਕੇ ਮਹੱਤਵਪੂਰਨ ਕੰਟਰੋਲਰ ਅਤੇ ਆਡੀਟਰ ਜਨਰਲ (ਕੈਗ) ਰਿਪੋਰਟਾਂ ਨੂੰ ਕਥਿਤ ਤੌਰ ’ਤੇ ਬੇਨਿਯਮੀਆਂ ਨੂੰ ਛੁਪਾਉਣ ਲਈ ਰੋਕਣ ਦਾ ਦੋਸ਼ ਲਗਾਇਆ, ਇਹ ਦਾਅਵਾ ਕਰਦਿਆਂ ਕਿ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਵਧ ਰਹੇ ਰਾਜਨੀਤਿਕ ਟਕਰਾਅ ਦੇ ਵਿਚਕਾਰ ਇਨ੍ਹਾਂ ਰਿਪੋਰਟਾਂ ਨੂੰ ਹੁਣ ਦਿੱਲੀ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ।
ਸਿਰਸਾ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਜਾਣਬੁੱਝ ਕੇ ਵਿਧਾਨ ਸਭਾ ਦੇ ਸਾਹਮਣੇ ਕੈਂਗ ਰਿਪੋਰਟਾਂ ਰੱਖਣ ਤੋਂ ਪਰਹੇਜ਼ ਕੀਤਾ ਤਾਂ ਜੋ ਆਪਣੀਆਂ ਕਥਿਤ ਗਲਤੀਆਂ ਨੂੰ ਸਾਹਮਣੇ ਨਾ ਆ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਕੁਝ ਸਾਲਾਂ ਦੀਆਂ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ ਨੂੰ ਰੋਕ ਦਿੱਤਾ ਸੀ ਤਾਂ ਜੋ ਉਨ੍ਹਾਂ ਦੀਆਂ ਗਲਤੀਆਂ ਨੂੰ ਸਾਹਮਣੇ ਨਾ ਲਿਆਂਦਾ ਜਾ ਸਕੇ। ਉਕਤ ਤਿੰਨ ਰਿਪੋਰਟਾਂ ਸ਼ੀਸ਼ ਮਹਿਲ ਰਿਪੋਰਟ, ਦਿੱਲੀ ਜਲ ਬੋਰਡ ਰਿਪੋਰਟ ਤੇ ਪ੍ਰਦੂਸ਼ਣ ਰਿਪੋਰਟ ਹਨ। ਇਹ ਸਾਰੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਨੂੰ ਬਹਿਸ ਤੋਂ ਬਚਣ ਦੀ ਬਜਾਏ ਵਿਧਾਨ ਸਭਾ ਵਿੱਚ ਚਰਚਾ ਵਿੱਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ, ਆਤਿਸ਼ੀ ਇਸ ਬਹਿਸ ਵਿੱਚ ਹਿੱਸਾ ਲੈਣ ਅਤੇ ਇਸ ਤੋਂ ਨਾ ਭੱਜਣ ਦੀ ਆਪਣੀ ਬੇਨਤੀ ਦੁਹਰਾਉਣਾ ਚਾਹੁੰਦਾ ਹਾਂ। ਇਹ ਦਿੱਲੀ ਦੇ ਲੋਕਾਂ ਬਾਰੇ ਹੈ
ਸਿਰਸਾ ਨੇ ਅੱਗੇ ਦੋਸ਼ ਲਗਾਇਆ ਕਿ ‘ਆਪ’ ਆਪਣੇ 11 ਸਾਲਾਂ ਦੇ ਕਾਰਜਕਾਲ ਦੌਰਾਨ ਦਿੱਲੀ ਦੇ ਹਵਾ ਪ੍ਰਦੂਸ਼ਣ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫਲ ਰਹੀ। ਉਨ੍ਹਾਂ ਕਿਹਾ,‘‘ਤੁਸੀਂ 11 ਸਾਲਾਂ ਤੱਕ ਦਿੱਲੀ ਵਿੱਚ ਪ੍ਰਦੂਸ਼ਣ ਅਤੇ ਹਵਾ ਨੂੰ ਹੱਲ ਕਰਨ ਵਿੱਚ ਅਸਫਲ ਰਹੇ। ਹੁਣ ਜਦੋਂ ਅਰਵਿੰਦ ਕੇਜਰੀਵਾਲ ਨੇ ਚਰਚਾ ਨਾ ਕਰਨ ਦੀ ਗੱਲ ਕਹੀ ਹੈ, ਤਾਂ ਤੁਸੀਂ ਇਸ ਤੋਂ ਭੱਜ ਰਹੇ ਹੋ। ਆਤਿਸ਼ੀ, ਤੁਹਾਨੂੰ ਕੇਜਰੀਵਾਲ ਤੋਂ ਸਭ ਕੁਝ ਨਹੀਂ ਸੁਣਨਾ ਚਾਹੀਦਾ। ਦਿੱਲੀ ਦੇ ਲੋਕਾਂ ਨੇ ਤੁਹਾਨੂੰ ਚੁਣਿਆ ਹੈ, ਅਤੇ ਤੁਸੀਂ ਵਿਰੋਧੀ ਧਿਰ ਦੇ ਨੇਤਾ ਹੋ, ਇਸ ਲਈ ਤੁਹਾਡਾ ਫਰਜ਼ ਹੈ ਕਿ ਤੁਸੀਂ ਦਿੱਲੀ ਨਾਲ ਸਬੰਧਤ ਮੁੱਦੇ ਉਠਾਓ।’’ ਜਵਾਬਦੇਹੀ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ, ਸਿਰਸਾ ਨੇ ਕਿਹਾ ਕਿ ਪ੍ਰਸਤਾਵਿਤ ਚਰਚਾ ਪਿਛਲੀ ਸਰਕਾਰ ਦੀਆਂ ਕਥਿਤ ਗਲਤੀਆਂ ਅਤੇ ਮੌਜੂਦਾ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਦੋਵਾਂ ’ਤੇ ਕੇਂਦਰਿਤ ਹੋਵੇਗੀ। ਉਨ੍ਹਾਂ ਕਿਹਾ ਕਿ ਬਹਿਸ ਵਿੱਚ ਸ਼ਾਸਨ ਅਤੇ ਜਨਤਕ ਹਿੱਤ ਸੰੰਧੀ ਮੁੱਖ ਸਵਾਲਾਂ ਨੂੰ ਸੰਬੋਧਿਤ ਕਰਨਾ ਚਾਹੀਦਾ ਹੈ।
‘ਕੁੱਤਿਆਂ ਦੀ ਗਣਨਾ’ ’ਤੇ ਖਹਿਬੜੇ ਭਾਜਪਾ ਤੇ ‘ਆਪ’ ਆਗੂ
ਦਿੱਲੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਭਾਜਪਾ ਆਗੂਆਂ ਨੇ ‘ਆਪ’ ਆਗੂਆਂ ਵੱਲੋਂ ਅਧਿਆਪਕਾਂ ਤੋਂ ਕੁੱਤਿਆਂ ਦੀ ਜਨਗਣਨਾ ਕਰਵਾਉਣ ਦੇ ਦਿੱਤੇ ਗੁਮਰਾਹਕੁਨ ਤੇ ਝੂਠੇ ਬਿਆਨਾਂ ਬਾਰੇ ਮੁਆਫੀ ਦੀ ਮੰਗ ਕੀਤੀ। ਇਸ ਦੌਰਾਨ ਹੋਏ ਹੰਮਾਮੇ ਦੌਰਾਨ ਸਦਨ ਦੀ ਕਾਰਵਾਈ ਦੋ ਵਾਰ ਮੁਅੱਤਲ ਕਰਨੀ ਪਈ। ਕਾਰਵਾਈ ਸ਼ੁਰੂ ਹੋਣ ’ਤੇ ਭਾਜਪਾ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਹੋਰ ‘ਆਪ’ ਆਗੂਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

