ਆਵਾਰਾ ਕੁੱਤਿਆਂ ਦੀ ਸਮੱਸਿਆ ਵਿਰੁੱਧ ਪ੍ਰਦਰਸ਼ਨ
ਇੱਥੋਂ ਦੀਆਂ ਕਈ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਵੱਲੋਂ ਦਿੱਲੀ ’ਚ ਰਾਜੀਵ ਚੌਕ ਮੈਟਰੋ ਸਟੇਸ਼ਨ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਮੰਗ ਕੀਤੀ ਕਿ ਆਵਾਰਾ ਕੁੱਤਿਆਂ ਨੂੰ ਆਸਰਾ ਘਰਾਂ (ਸ਼ੈਲਟਰ ਹੋਮ) ਵਿੱਚ ਤਬਦੀਲ ਕੀਤਾ ਜਾਵੇ ਅਤੇ ਕੁੱਤਿਆਂ ਦੇ ਕੱਟਣ ਵਾਲੇ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਭਾਜਪਾ ਨੇਤਾ ਵਿਜੈ ਗੋਇਲ ਅਤੇ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਸ ‘ਆਰ.ਡਬਲਿਊ.ਏ’ ਦੇ ਨੁਮਾਇੰਦਿਆਂ ਨੇ ਆਵਾਰਾ ਕੁੱਤਿਆਂ ਨੂੰ ਆਸਰਾ ਘਰਾਂ ਵਿੱਚ ਤਬਦੀਲ ਕਰਨ, ਕੁੱਤਿਆਂ ਦੇ ਕੱਟਣ ਦੇ ਪੀੜਤਾਂ ਲਈ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕੁੱਤਿਆਂ ਨੂੰ ਛੱਡਣ ਦਾ ਹੁਕਮ ਦਿੱਤਾ ਹੈ, ਪਰ ਹਰ ਰੋਜ਼ ਕਰੀਬ ਦੋ ਹਜ਼ਾਰ ਕੁੱਤਿਆਂ ਦੇ ਕੱਟਣ ਦੇ ਮਾਮਲੇ ਸਾਹਮਣੇ ਆਉਂਦੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ।। ਪ੍ਰਦਰਸ਼ਨਕਾਰੀਆਂ ਦੇ ਹੱਥਾਂ ’ਚ ਫੜੀਆਂ ਤਖਤੀਆਂ ’ਤੇ ਲਿਖਿਆ ਸੀ, “ਸੜਕਾਂ ’ਤੇ ਕੁੱਤਿਆਂ ਨੂੰ ਖਾਣਾ ਪਾਉਣਾ ਬੰਦ ਕਰੋ”, “ਭਾਰਤ ਨੂੰ ਰੇਬੀਜ਼ ਮੁਕਤ (ਹਲਕਾਅ ਮੁਕਤ) ਬਣਾਓ।” ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਵਿਜੈ ਗੋਇਲ ਨੇ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਕਿਹਾ ਕਿਹਾ, “ਅਸੀਂ ਸਾਰੇ ਪਸ਼ੂ ਪ੍ਰੇਮੀ ਹਾਂ ਪਰ ਮਨੁੱਖੀ ਜਾਨਾਂ ਦੀ ਕੀਮਤ ‘ਤੇ ਨਹੀਂ, ਸਰਕਾਰ ਨੂੰ ਕੁੱਤਿਆਂ ਦੇ ਕੱਟਣ ਵਾਲੇ ਪੀੜਤਾਂ ਨੂੰ ਮੁਆਵਜ਼ਾ ਦੇਣ ‘ਤੇ ਵਿਚਾਰ ਕਰਨਾ ਚਾਹੀਦਾ ਹੈ”।