ਜੇ ਐੱਨ ਯੂ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਮਨੁੱਖੀ ਚੇਨ ਬਣਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ’ਵਰਸਿਟੀ ਦੀ ਉਪ ਕੁਲਪਤੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਵੱਲੋਂ ਏ ਬੀ ਵੀ ਪੀ ਦੇ ਕਾਰਕੁਨਾਂ ਵੱਲੋਂ...
Advertisement
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਮਨੁੱਖੀ ਚੇਨ ਬਣਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ’ਵਰਸਿਟੀ ਦੀ ਉਪ ਕੁਲਪਤੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਵੱਲੋਂ ਏ ਬੀ ਵੀ ਪੀ ਦੇ ਕਾਰਕੁਨਾਂ ਵੱਲੋਂ ਕੀਤੀ ਗਈ ਹਿੰਸਾ ਦੇ ਖ਼ਿਲਾਫ਼ ਮਨੁੱਖੀ ਲੜੀ ਬਣਾਉਣ ਦਾ ਸੱਦਾ ਦਿੱਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਕੈਂਪਸ ਵਿੱਚ ਮਨੁੱਖੀ ਲੜੀ ਬਣਾ ਕੇ ਬੀਤੀ ਰਾਤ ਕੈਂਪਸ ਵਿੱਚ ਹੋਈ ਹਿੰਸਾ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟ ਕੀਤਾ ਗਿਆ। ਯੂਨੀਅਨ ਵੱਲੋਂ ਦੱਸਿਆ ਗਿਆ ਕਿ ਭਾਜਪਾ ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਕਾਰਕੁਨਾਂ ਨੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹਿੰਸਾ ਕੀਤੀ ਸੀ, ਜਿਸ ਵਿੱਚ ਇੱਟਾਂ ਅਤੇ ਰਾਡਾਂ ਦੀ ਵਰਤੋਂ ਕੀਤੀ ਗਈ ਸੀ।
Advertisement
Advertisement
×

