DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਫੈਸਲੇ ਖ਼ਿਲਾਫ਼ ਦਿੱਲੀ ’ਚ ਪ੍ਰਦਰਸ਼ਨ, ਜੰਤਰ-ਮੰਤਰ ’ਤੇ ਇਕੱਠੇ ਹੋਏ ਪਸ਼ੂ ਪ੍ਰੇਮੀ

ਸੁਪਰੀਮ ਕੋਰਟ ਦੇ ਹੁਕਮਾਂ ’ਤੇ ਜਤਾਈ ਚਿੰਤਾ; 50 ਤੋਂ ਵੱਧ ਸ਼ਹਿਰਾਂ ‘ਚ ਕਰੋ ਜਾਂ ਮਰੋ ਦੇ ਬੈਨਰ ਹੇਠ ਗੂੰਜੀ ਆਵਾਜ਼

  • fb
  • twitter
  • whatsapp
  • whatsapp
featured-img featured-img
ਦਿੱਲੀ ’ਚ ਇਕ ਸੜਕ ’ਤੇ ਆਵਾਰਾ ਕੁੱਤੇ। -ਫੋਟੋ: ਮੁਕੇਸ਼ ਅਗਰਵਾਲ
Advertisement

ਸੁਪਰੀਮ ਕੋਰਟ ਵੱਲੋਂ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਦਿੱਤੇ ਗਏ ਹਾਲੀਆ ਹੁਕਮਾਂ ਖ਼ਿਲਾਫ਼ ਅੱਜ ਦਿੱਲੀ ਦੇ ਜੰਤਰ-ਮੰਤਰ ’ਤੇ ਪਸ਼ੂ ਪ੍ਰੇਮੀਆਂ, ਮਾਹਰਾਂ ਅਤੇ ਕਾਰਕੁਨਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਕਰੋ ਜਾਂ ਮਰੋ ਦੇ ਬੈਨਰ ਹੇਠ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੁੱਤਿਆਂ ਨੂੰ ਸਮੂਹਿਕ ਤੌਰ ’ਤੇ ਕੈਦ ਕਰਨ ਦੀ ਬਜਾਏ ਵਿਗਿਆਨਕ ਅਤੇ ਮਨੁੱਖੀ ਨੀਤੀ ਅਪਣਾਈ ਜਾਵੇ।

Advertisement

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰੇਲਵੇ ਸਟੇਸ਼ਨਾਂ, ਸਕੂਲਾਂ ਅਤੇ ਹਸਪਤਾਲਾਂ ਵਰਗੀਆਂ ਥਾਵਾਂ ਤੋਂ ਕੁੱਤਿਆਂ ਨੂੰ ਹਟਾਉਣ ਨਾਲ ਸ਼ਹਿਰੀ ਵਾਤਾਵਰਣ ਵਿਗੜ ਸਕਦਾ ਹੈ ਅਤੇ ਰੇਬੀਜ਼ ਕੰਟਰੋਲ ਦੀਆਂ ਕੋਸ਼ਿਸ਼ਾਂ ਕਮਜ਼ੋਰ ਹੋ ਸਕਦੀਆਂ ਹਨ।

Advertisement

ਦਿੱਲੀ ਦੇ ਨਾਲ-ਨਾਲ ਮੁੰਬਈ, ਬੈਂਗਲੁਰੂ ਅਤੇ ਕੋਲਕਾਤਾ ਸਮੇਤ ਦੇਸ਼ ਦੇ 50 ਹੋਰ ਸ਼ਹਿਰਾਂ ਵਿੱਚ ਵੀ ਅਜਿਹੇ ਪ੍ਰਦਰਸ਼ਨ ਹੋਏ।

ਪ੍ਰਦਰਸ਼ਨ ਵਿੱਚ ਮੋਹਿਤ ਚੌਹਾਨ ਅਤੇ ਰਾਹੁਲ ਰਾਮ ਵਰਗੇ ਕਈ ਨਾਮਵਰ ਕਲਾਕਾਰਾਂ ਅਤੇ ਸਮਾਜ ਸੇਵੀਆਂ ਨੇ ਵੀ ਸ਼ਿਰਕਤ ਕੀਤੀ।

ਮਾਹਰਾਂ ਨੇ ਦਲੀਲ ਦਿੱਤੀ ਕਿ ਸਰਕਾਰਾਂ ਐਨੀਮਲ ਬਰਥ ਕੰਟਰੋਲ (ABC) ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਦਾ ਖਮਿਆਜ਼ਾ ਹੁਣ ਜਾਨਵਰਾਂ ਨੂੰ ਭੁਗਤਣਾ ਪੈ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਮੀਡੀਆ ਦੀਆਂ ਗਲਤ ਰਿਪੋਰਟਾਂ ਨੇ ਜਨਤਕ ਧਾਰਨਾ ਨੂੰ ਪ੍ਰਭਾਵਿਤ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ 7 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ ਵਿੱਚ ਵੈਟਰਨਰੀ ਡਾਕਟਰਾਂ ਅਤੇ ਜਨਤਕ ਸਿਹਤ ਮਾਹਰਾਂ ਦੀ ਰਾਏ ਲਈ ਜਾਵੇ ਅਤੇ ਵੱਡੇ ਸ਼ੈਲਟਰ ਹੋਮ ਬਣਾਉਣ ਦੇ ਮਾਡਲ ’ਤੇ ਰੋਕ ਲਗਾਈ ਜਾਵੇ, ਕਿਉਂਕਿ ਇਹ ਆਰਥਿਕ ਅਤੇ ਵਾਤਾਵਰਣ ਪੱਖੋਂ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

Advertisement
×