ਸਮੂਹਿਕ ਜਬਰ-ਜਨਾਹ ਖ਼ਿਲਾਫ਼ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ

ਵਿਦਿਆਰਥੀ ਜਥੇਬੰਦੀ ਵੱਲੋਂ ਲੜਕੀ ਦੇ ਕਤਲ ਤੇ ਗ਼ੈਰਕਾਨੂੰਨੀ ਸਸਕਾਰ ਵਿਰੁੱਧ ਨਾਅਰੇਬਾਜ਼ੀ

ਸਮੂਹਿਕ ਜਬਰ-ਜਨਾਹ ਖ਼ਿਲਾਫ਼ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ

ਜਬਰ-ਜਨਾਹ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਆਇਸਾ ਦੇ ਕਾਰਕੁਨ।

ਮਨਦੀਪ ਸਿੰਘ ਦਿਓਲ
ਨਵੀਂ ਦਿੱਲੀ, 4 ਅਗਸਤ

ਇਥੇ ਨੌਂ ਸਾਲਾ ਦਲਿਤ ਲੜਕੀ ਦਾ ਸਮੂਹਿਕ ਜਬਰ-ਜਨਾਹ, ਕਤਲ ਤੇ ਫਿਰ ਗ਼ੈਰਕਨੂੰਨੀ ਢੰਗ ਨਾਲ ਦਿੱਲੀ ਵਿੱਚ ਅੰਤਿਮ ਸੰਸਕਾਰ ਕਰਨ ਦੇ ਮਾਮਲੇ ਸਬੰਧੀ ਵਿਦਿਆਰਥੀ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ ਕੀਤੇ ਜਾ ਰਹੇ ਹਨ। ਵਿਦਿਆਰਥੀ ਜਥੇਬੰਦੀ ਏਆਈਐੱਸਏ ਵੱਲੋਂ ਵੀ ਅੱਜ ਜੰਤਰ-ਮੰਤਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਕਿਹਾ ਕਿ ਇੱਕ ਕੂੜਾ ਚੁੱਕਣ ਵਾਲੀ 9 ਸਾਲਾਂ ਦੀ ਬੱਚੀ ਪਾਣੀ ਪੀਣ ਲਈ ਸ਼ਮਸ਼ਾਨਘਾਟ ਦੇ ਅੰਦਰ ਗਈ, ਜਿੱਥੇ ਸ਼ਮਸ਼ਾਨਘਾਟ ਵਿੱਚ ਕੰਮ ਕਰਨ ਵਾਲੇ ਘੱਟੋ ਘੱਟ 4 ਵਿਅਕਤੀਆਂ ਨੇ ਉਸ ਨਾਲ ਸਮੂਹਿਕ ਜਬਰ-ਜਨਾਹ ਕੀਤਾ ਗਿਆ। ਇਨ੍ਹਾਂ ਵਿੱਚ ਬੱਚੀ ਦਾ ਅੰਤਿਮ ਸੰਸਕਾਰ ਕਰਾਉਣ ਵਾਲੇ ਪੁਜਾਰੀ ਵੀ ਸ਼ਾਮਲ ਸਨ। ਜਦੋਂ ਲੜਕੀ ਲੰਮੇ ਸਮੇਂ ਤੱਕ ਵਾਪਸ ਨਹੀਂ ਆਈ ਤਾਂ ਮਾਪੇ ਉਸ ਦੀ ਭਾਲ ਵਿੱਚ ਲੱਗ ਗਏ। ਮਾਪਿਆਂ ਨੂੰ ਬੱਚੀ ਮਰੀ ਹੋਈ ਮਿਲੀ।‌ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਮਾਪਿਆਂ ’ਤੇ ਦਬਾਅ ਪਾ ਕੇ ਬੱਚੀ ਦਾ ਸਸਕਾਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਸ਼ਮੂਲੀਅਤ ਤੋਂ ਬਗੈਰ ਬੱਜੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਜਬਰ-ਜਨਾਹ ਸਬੰਧੀ ਸਾਰੇ ਸਬੂਤਾਂ ਨੂੰ ਖਤਮ ਕਰਨ ਦਾ ਯਤਲ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹੋ ਜਿਹੀ ਹੀ ਕਾਰਵਾਈ ਹਾਥਰਸ ਵਿੱਚ ਲਈ ਗਈ ਸੀ ਤੇ ਸਬੂਤ ਖਤਮ ਕਰਨ ਲਈ ਲੜਕੀ ਦਾ ਸਸਕਾਰ ਕਰ ਦਿੱਤਾ ਗਿਆ ਸੀ। ਜਥੇਬੰਦੀ ਦੀ ਉਪ ਪ੍ਰਧਾਨ ਮਧੁਰਿਮਾ ਕੁੰਡੂ ਨੇ ਕਿਹਾ ਕਿ ਦਿੱਲੀ ਪੁਲੀਸ ਸ਼ਹਿਰ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਜਥੇਬੰਦੀ ਦੇ ਕੌਮੀ ਕਾਰਜਕਾਰੀ ਜਨਰਲ ਸਕੱਤਰ ਪ੍ਰਸੇਨਜੀਤ ਕੁਮਾਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਾਰੇ ਦੋਸ਼ੀਆਂ ਦੀ ਛੇਤੀ ਤੋਂ ਛੇਤੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੀੜਤ ਮਾਪਿਆਂ ਨੂੰ ਨਿਆਂ ਯਕੀਨੀ ਬਣਾਉਣ ਲਈ ਮਾਮਲੇ ਵਿੱਚ ਤੇਜ਼ੀ ਨਾਲ ਸੁਣਵਾਈ ਜ਼ਰੂਰੀ ਹੈ।

ਉਧਰ ਕ੍ਰਾਂਤੀਕਾਰੀ ਯੁਵਾ ਸੰਗਠਨ ਨੇ ਵੀ ਇਸ ਵਾਰਦਾਤ ਦੀ ਨਿੰਦਾ ਕੀਤੀ ਹੈ। ਦਿੱਲੀ ਕਾਂਗਰਸ ਵੱਲੋਂ ਫਾਸਟ ਟਰੈਕ ਅਦਾਲਤ ਤੋਂ ਛੇਤੀ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All