DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਨੂੰ ਊਰਜਾ ਖੇਤਰ ’ਚ ਸ਼ਾਨਦਾਰ ਕਾਰਗੁਜ਼ਾਰੀ ਲਈ ਪੁਰਸਕਾਰ

ਊਰਜਾ ਖੇਤਰ ਵਿੱਚ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋਇਆ ਪੰਜਾਬ: ਅਮਨ ਅਰੋਡ਼ਾ

  • fb
  • twitter
  • whatsapp
  • whatsapp
featured-img featured-img
ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੁਰਸਕਾਰ ਦਿੰਦੇ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ।
Advertisement

ਮਨਧੀਰ ਸਿੰਘ ਦਿਓਲ

ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਮਿਸਾਲੀ ਯਤਨ ਨੂੰ ਕੌਮੀ ਪੱਧਰ ’ਤੇ ਮਾਨਤਾ ਮਿਲੀ ਹੈ। ਪੰਜਾਬ ਨੇ ਕੌਮੀ ਊਰਜਾ ਸੰਭਾਲ ਪੁਰਸਕਾਰ-2025 ਸਮਾਰੋਹ ਵਿੱਚ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿੱਚ ਦੇਸ਼ ਭਰ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਕੋਲੋਂ ਇਹ ਪੁਰਸਕਾਰ ਪ੍ਰਾਪਤ ਕੀਤਾ।

Advertisement

ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਨਾਲ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਸਿਖ਼ਰਲੇ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ 18 ਹਜ਼ਾਰ ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਯਤਨ ਜਾਰੀ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਸਨਅਤੀ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿੱਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪ੍ਰਾਜੈਕਟ ਸਥਾਪਤ ਕੀਤੇ ਹਨ। ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵੱਧ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਉਤਪਾਦਨ ਲਈ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ’ਤੇ ਸੂਰਜੀ ਊਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਉਣਾ ਸਮੇਂ ਦੀ ਲੋੜ। ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀ ਈ ਓ ਨੀਲਿਮਾ, ਨਵੀਂ ਅਤੇ ਨਵਿਆਉਣਯੋਗ ਸਰੋਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਡਾ. ਬਸੰਤ ਗਰਗ ਤੇ ਵਧੀਕ ਡਾਇਰੈਕਟਰ ਜਸਪਾਲ ਸਿੰਘ ਹਾਜ਼ਰ ਸਨ।

Advertisement

Advertisement
×