DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab BJP: ਕੇਵਲ ਢਿੱਲੋਂ ਦੀ ਮੌਜੂਦਗੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਮਿਲੇ ਜੌੜਾਮਾਜਰਾ ਅਤੇ ਪਠਾਨਮਾਜਰਾ

ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਬੀਤੇ ਕੱਲ੍ਹ ਭਾਜਪਾ ਦਾ ਪੱਲਾ ਫੜ੍ਹਿਆ ਹੈ

  • fb
  • twitter
  • whatsapp
  • whatsapp
featured-img featured-img
ਕੇਵਲ ਢਿੱਲੋਂ ਦੀ ਮੌਜੂਦਗੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਮਿਲੇ ਜੌੜਾਮਾਜਰਾ ਅਤੇ ਪਠਾਨਮਾਜਰਾ
Advertisement
ਭਾਜਪਾ ਚ ਸ਼ਾਮਲ ਹੋਣ ਮਗਰੋਂ ਅੱਜ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਮੁਲਾਕਾਤ ਕੀਤੀ । ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਾਮਿਲ ਹੋਏ ਆਗੂਆਂ ਨਾਲ ਕੌਮੀ ਪ੍ਰਧਾਨ ਦੀ ਜਾਣ ਪਛਾਣ ਕਰਾਈ ।
ਕੌਮੀ ਪ੍ਰਧਾਨ ਨੇ ਕਿਹਾ ਕਿ ਦੋਵੇਂ ਆਗੂਆਂ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਦਿਲੋਂ ਸਵਾਗਤ ਹੈ। ਇਸ ਨਾਲ ਪੰਜਾਬ ਵਿੱਚ ਪਾਰਟੀ ਨੂੰ ਨਵੀਂ ਤਾਕਤ ਅਤੇ ਨਵਾਂ ਜੋਸ਼ ਮਿਲੇਗਾ।

ਇੱਥੇ ਦੱਸਣਯੋਗ ਹੈ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਬੀਤੇ ਕੱਲ੍ਹ ਭਾਜਪਾ ਦਾ ਪੱਲਾ ਫੜ ਲਿਆ ਹੈ। ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਲੰਘੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਦੂਸਰੇ ਗੇੜ ’ਚ ਅੱਜ ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਾਰਟੀ ਛੱਡਣ ਤੋਂ ਇਲਾਵਾ ਵਿਧਾਇਕੀ ਤੋਂ ਵੀ ਅਸਤੀਫ਼ਾ  ਦੇ ਦਿੱਤਾ ਸੀ।

ਅੱਜ ‘ਆਪ’ ਵਿਧਾਇਕਾਂ ਦੀ ਇਸ ਤਿੱਕੜੀ ਨੇ ਦਿੱਲੀ ਵਿਖੇ ਭਾਜਪਾ ਦਫ਼ਤਰ ’ਚ ਭਾਜਪਾ ’ਚ ਸ਼ਮੂਲੀਅਤ ਕੀਤੀ ਸੀ।
ਸੂਤਰਾਂ ਦੀ ਮੰਨੀਏ ਤਾਂ ਦੋਵੇਂ ਵਿਧਾਇਕ ਬਿਨਾਂ ਕਿਸੇ ਸਿਆਸੀ ਸ਼ਰਤ ਦੇ ਭਾਜਪਾ ’ਚ ਸ਼ਮੂਲੀਅਤ ਕਰ ਰਹੇ ਹਨ। ਭਾਜਪਾ ਨੇ ਵੀ ਦੋਵਾਂ ਨੂੰ ਬਿਨਾਂ ਟਿਕਟ ਦੀ ਸ਼ਰਤ ਤੋਂ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ।ਹਲਕਾ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਨਾਲ ਕਾਫ਼ੀ ਨੇੜਤਾ ਸੀ। ਉਹ ਸਿਆਸੀ ਹਲਕਿਆਂ ’ਚ ‘ਫੁੱਫੜ’ ਵਜੋਂ ਮਸ਼ਹੂਰ ਹਨ। ਵਿਧਾਇਕ ਪਠਾਨਮਾਜਰਾ ਨੇ ਹਲਕਾ ਸਨੌਰ ਤੋਂ 2022 ਵਿੱਚ ‘ਆਪ’ ਉਮੀਦਵਾਰ ਵਜੋਂ 49,122 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ ਸੀ। ਪੰਜਾਬ ਪੁਲੀਸ ਨੇ ਸਤੰਬਰ 2025 ’ਚ ਸਾਬਕਾ ਪਤਨੀ ਦੀ ਸ਼ਿਕਾਇਤ ’ਤੇ ਪਠਾਨਮਾਜਰਾ ਖ਼ਿਲਾਫ਼ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਸੀ। ਪੁਲੀਸ ਨੇ ਮਾਰਚ ਵਿੱਚ ਉਨ੍ਹਾਂ ਨੂੰ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਮਗਰੋਂ ਉਨ੍ਹਾਂ ਨੂੰ ਹਾਈ ਕੋਰਟ ’ਚੋਂ ਜ਼ਮਾਨਤ ਮਿਲ ਗਈ ਸੀ। ਪਠਾਨਮਾਜਰਾ ਖ਼ਿਲਾਫ਼ ਪਟਿਆਲਾ ਜ਼ਿਲ੍ਹੇ ’ਚ ਗ਼ੈਰ-ਕਾਨੂੰਨੀ ਖਣਨ ਦਾ ਵੀ ਕੇਸ ਦਰਜ ਹੈ।
ਉੱਧਰ, ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਉਦੋਂ ਤੋਂ ਪਾਰਟੀ ਨਾਲ ਨਾਰਾਜ਼ ਹਨ, ਜਦੋਂ ਤੋਂ ਪਾਰਟੀ ਨੇ ਸਮਾਣਾ ਦੀ ਹਲਕਾ ਇੰਚਾਰਜੀ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸੌਂਪੀ ਹੈ। ਜੌੜਾਮਾਜਰਾ ‘ਆਪ’ ਸਰਕਾਰ ’ਚ ਕੈਬਨਿਟ ਮੰਤਰੀ ਵੀ ਰਹੇ ਤੇ ਉਨ੍ਹਾਂ ਕੋਲ ਸਿਹਤ, ਬਾਗ਼ਬਾਨੀ, ਸੂਚਨਾ ਤੇ ਲੋਕ ਸੰਪਰਕ ਮਹਿਕਮੇ ਦੀ ਅਗਵਾਈ ਵੀ ਰਹੀ।
ਉਨ੍ਹਾਂ ਨੇ ਸਾਲ 2022 ’ਚ ਹਲਕਾ ਸਮਾਣਾ ਤੋਂ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ 39,713 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੀ ਸੀ। ਜੌੜਾਮਾਜਰਾ ਸਿਹਤ ਮੰਤਰੀ ਹੁੰਦਿਆਂ ਵਿਵਾਦਾਂ ’ਚ ਘਿਰ ਗਏ ਸਨ ਜਦੋਂ ਉਨ੍ਹਾਂ ਨੇ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਗੱਦਿਆਂ ਦੇ ਨਿਰੀਖਣ ਸਮੇਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਗੰਦੇ ਗੱਦੇ ’ਤੇ ਲੇਟਣ ਲਈ ਆਖਿਆ ਸੀ।
ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੱਸਣ ਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨੂੰ ਪਹਿਲਾਂ ਹੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਬਾਹਰ ਕੀਤਾ ਹੋਇਆ ਹੈ।
ਬੀਤੇ ਸਾਲ ਜੂਨ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਪੰਜ ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਮੁਅੱਤਲੀ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਦੀ ਕਾਰਵਾਈ ’ਤੇ ਸਵਾਲ ਚੁੱਕਣ ਤੋਂ ਬਾਅਦ ਹੋਈ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਕਈ ਮੁੱਦਿਆਂ ’ਤੇ ’ਆਪ’ ਸਰਕਾਰ ਦੇ ਤਿੱਖੇ ਆਲੋਚਕ ਰਹੇ।
ਉਨ੍ਹਾਂ ਨੇ ਇਸ ਤੋਂ ਪਹਿਲਾਂ ਫ਼ਰੀਦਕੋਟ ਵਿੱਚ 2015 ਦੇ ਬੇਅਦਬੀ ਅਤੇ ਪੁਲੀਸ ਗੋਲ਼ੀਬਾਰੀ ਦੀਆਂ ਘਟਨਾਵਾਂ ਦੇ ਮਾਮਲਿਆਂ ਨਾਲ ਨਜਿੱਠਣ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਸੀ।ਉਹ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਦਾ ਹਿੱਸਾ ਸਨ, ਜਿਸ ਨੇ 2015 ਦੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਸੀ। ਵਿਧਾਨ ਸਭਾ ’ਚ ਉਨ੍ਹਾਂ 2015 ਦੇ ਬੇਅਦਬੀ ਦਾ ਮੁੱਦਾ ਕਈ ਵਾਰ ਚੁੱਕਿਆ। ਸਾਲ 2021 ਵਿੱਚ ਪੁਲੀਸ ਸੇਵਾ ਤੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈਣ ਤੋਂ ਬਾਅਦ, ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਅਤੇ ਬਾਅਦ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਉੱਤਰੀ ਸੀਟ ਤੋਂ ਵਿਧਾਇਕ ਚੁਣੇ ਗਏ ਸਨ।

Advertisement

Advertisement
Advertisement
×