DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab DAP Urea Supply: ਪੰਜਾਬ ਲਈ ਡੀ ਏ ਪੀ ਤੇ ਯੂਰੀਆ ਦੀ ਸਪਲਾਈ ਯਕੀਨੀ ਬਣਾਏ ਕੇਂਦਰ: ਖੁੱਡੀਆਂ

ਖੇਤੀਬਾੜੀ ਮੰਤਰੀ ਨੇ ਪੰਜਾਬ ਲਈ ਖਾਦਾਂ ਬਿਨਾਂ ਕਿਸੇ ਦੇਰੀ ਦੇ ਉਪਲਬਧ ਕਰਵਾਉਣ ’ਤੇ ਜ਼ੋਰ ਦਿੱਤਾ

  • fb
  • twitter
  • whatsapp
  • whatsapp
Advertisement

Punjab DAP Urea Supply: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਉਂਦੇ ਹਾੜ੍ਹੀ ਸੀਜਨ 2026-27 ਦੌਰਾਨ ਫਸਲਾਂ ਦੀ ਬਿਜਾਈ ਲਈ ਡੀ ਏ ਪੀ ਅਤੇ ਯੂਰੀਆ ਖਾਦਾਂ ਦੀ ਸਪਲਾਈ ਬਿਨਾਂ ਦੇਰੀ ਯਕੀਨੀ ਬਣਾਵੇ।

ਇਥੋਂ ਦੇ ਕੌਮੀ ਖੇਤੀਬਾੜੀ ਵਿਗਿਆਨ ਕੰਪਲੈਕਸ ਵਿਚ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਹਾੜ੍ਹੀ ਸੀਜਨ 2026 ਬਾਰੇ ਕਰਵਾਈ ਗਈ ਕੌਮੀ ਖੇਤੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਹਾੜ੍ਹੀ ਸੀਜਨ ਦੀਆਂ ਫਸਲਾਂ ਖਾਸਕਰ ਕਣਕ ਅਤੇ ਆਲੂ ਦੀ ਬਿਜਾਈ ਲਈ 5.5 ਲੱਖ ਮੀਟਰਿਕ ਟਨ ਡੀ.ਏ.ਪੀ ਅਤੇ 15 ਲੱਖ ਮੀਟਰਿਕ ਟਨ ਯੂਰੀਆ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀ ਜ਼ਰੂਰਤ ਅਨੁਸਾਰ ਉਕਤ ਮਿਕਦਾਰ ਵਿਚ ਇਨ੍ਹਾਂ ਰਸਾਇਣਕ ਖਾਦਾਂ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਵੇ।

Advertisement

ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਦਾ ਵਾਹੀਯੋਗ ਰਕਬਾ 41 ਲੱਖ ਹੈਕਟੇਅਰ ਹੈ ਅਤੇ ਸੂਬੇ ਵੱਲੋਂ ਕੇਂਦਰੀ ਅੰਨ ਭੰਡਾਰ ਵਿਚ ਕਣਕ ਦਾ 40 ਫੀਸਦ ਅਤੇ ਝੋਨੇ ਦਾ 22 ਫੀਸਦ ਯੋਗਦਾਨ ਪਾਇਆ ਜਾਂਦਾ ਹੈ। ਪਿਛਲੇ ਸਾਲਾਂ ਦੌਰਾਨ ਕਈ ਵਾਰ ਹਾੜ੍ਹੀ ਸੀਜ਼ਨ ਦੌਰਾਨ ਕੇਂਦਰ ਵੱਲੋਂ ਡੀ.ਏ.ਪੀ ਅਤੇ ਯੂਰੀਆ ਦੀ ਸਪਲਾਈ ਸਮੇਂ ਸਿਰ ਨਾਲ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਰਪੇਸ਼ ਆਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸੂਬੇ ਨੂੰ ਇਹਨਾਂ ਖਾਦਾਂ ਦੀ ਬਿਨਾ ਦੇਰੀ ਸਪਲਾਈ ਯਕੀਨੀ ਬਣਾਵੇ ਤਾਂ ਜੋ ਪੰਜਾਬ ਕੇਂਦਰੀ ਅੰਨ ਭੰਡਾਰ ਵਿਚ ਆਪਣੇ ਇਸ ਯੋਗਦਾਨ ਨੂੰ ਬਰਕਰਾਰ ਰੱਖ ਸਕੇ।

Advertisement

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾਂ ਨਰਮੇਂ ਦੀ ਫਸਲ ਲਈ ਜਾਣਿਆ ਜਾਂਦਾ ਸੀ ਪਰ ਮੌਸਮ ਅਨੁਕੂਲ ਨਾ ਰਹਿਣ ਕਾਰਨ ਇਹ ਫਸਲ ਨੁਕਸਾਨੀ ਜਾਂਦੀ ਰਹੀ ਹੈ। ਉਨਾਂ ਕਿਹਾ ਕਿ ਮੌਜੂਦਾ ਸਮੇਂ ਭਾਵੇਂ ਪੰਜਾਬ ਵਿਚ 80 ਹਜਾਰ ਹੈਕਟੇਅਰ ਰਕਬਾ ਨਰਮੇਂ ਦੀ ਫਸਲ ਹੇਠ ਹੁੰਦਾ ਹੈ ਪਰ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਪੈਦਾਵਾਰ ਵਧੀਆ ਰਹਿਣ ਦੀ ਪੂਰੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਰਮੇ ਦੇ ਬੀਜ ਤੇ 33 ਫੀਸਦ ਸਬਸਿਡੀ ਮੁਹੱਈਆ ਕਰਵਾਉਂਦੀ ਹੈ ਤੇ ਕਿਸਾਨਾਂ ਨੂੰ 4 ਕਰੋੜ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਉਂਦੇ ਸਮੇਂ ਵਿਚ ਤੇਲ ਬੀਜਾਂ ਅਤੇ ਦਾਲਾਂ ਵਿਚ ਆਪਣਾ ਯੋਗਦਾਨ ਵਧਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਫਸਲਾਂ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ 6 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ।

ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿਚ ਪਰਾਲੀ ਨੂੰ ਸਾੜਨ ਦੀ ਸਮੱਸਿਆ ਦਾ 90 ਫੀਸਦ ਨਿਪਟਾਰਾ ਪਰਾਲੀ ਪ੍ਰਬੰਧਨ ਦੀਆਂ ਵਿਧੀਆਂ ਜ਼ਰੀਏ ਕਰ ਲਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ 150 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਹੁਣੇ ਜਾਰੀ ਕਰੇ ਤਾਂ ਜੋ ਕਿਸਾਨਾਂ ਨੂੰ ਸਬਸਿਡੀ ਤੇ ਹੋਰ ਮਸ਼ੀਨਰੀ ਮੁਹੱਈਆ ਕਰਵਾਕੇ ਪਰਾਲੀ ਸਾੜਨ ਦੀ ਸਮੱਸਿਆ ਦਾ ਮੁਕੰਮਲ ਹੱਲ ਕੀਤਾ ਜਾ ਸਕੇ।

Advertisement
×