DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਰਾਹੁਲ ਗਾਂਧੀ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ 

ਰਾਹੁਲ ਨੇ ਪੁੱਛਿਆ ਸਵਾਲ; ਨਸ਼ਿਆਂ ਦੇ ਕਾਰੋਬਾਰ ਨੂੰ ਚੁਣੌਤੀ ਦੇਣ ਵਾਲਿਆਂ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ?

  • fb
  • twitter
  • whatsapp
  • whatsapp
Advertisement

ਕਾਂਗਰਸ ਨੇ ਵੀਰਵਾਰ ਨੂੰ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਤੇ ਨਸ਼ਿਆਂ ਦੇ ਮੁੱਦੇ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮਾਨਸਾ ਅਤੇ ਸੰਗਰੂਰ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਦੋਸ਼ ਲਾਇਆ ਕਿ ਨਸ਼ਿਆਂ ਖਿਲਾਫ ਲੜਨ ਵਾਲਿਆਂ ਨੂੰ ਹਿੰਸਾ, ਡਰਾਵੇ-ਧਮਕਾਉਣ ਅਤੇ ਇੱਥੋਂ ਤੱਕ ਕਿ ਮੌਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਰਾਹੁਲ ਗਾਂਧੀ ਨੇ ਨਸ਼ਾ ਵਿਰੋਧੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਅਤੇ ਪੁੱਛਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੜਨ ਵਾਲਿਆਂ ਦੀ ਰਾਖੀ ਕੌਣ ਕਰੇਗਾ।

Advertisement

ਰਾਹੁਲ ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, "ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣਾ ਹੁਣ ਜਾਨਲੇਵਾ ਬਣ ਗਿਆ ਹੈ ਅਤੇ ਇਹ ਭਗਵੰਤ ਮਾਨ ਦੀ 'ਆਪ' ਸਰਕਾਰ ਵਿੱਚ ਹੋ ਰਿਹਾ ਹੈ।"

Advertisement

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਰਾਹੁਲ ਨੇ ਕਿਹਾ ਕਿ 'ਨਸ਼ਾ ਰੋਕੋ, ਰੁਜ਼ਗਾਰ ਦਿਓ' ਮੁਹਿੰਮ ਚਲਾ ਰਹੇ ਇਸ ਨੌਜਵਾਨ 'ਤੇ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ, ਜੋ ਕਿ ਫੇਸਬੁੱਕ ਲਾਈਵ (Facebook Live) ਦੌਰਾਨ ਕੈਮਰੇ ਵਿੱਚ ਵੀ ਕੈਦ ਹੋ ਗਿਆ।

ਉਨ੍ਹਾਂ ਨੇ ਮੁੱਖ ਮੰਤਰੀ ਦੇ ਗ੍ਰਹਿ ਜ਼ਿਲ੍ਹੇ ਸੰਗਰੂਰ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਦਾ ਵੀ ਜ਼ਿਕਰ ਕੀਤਾ। ਰਾਹੁਲ ਮੁਤਾਬਕ ਗੁਲਜ਼ਾਰ ਨੇ ਇੱਕ ਮੰਤਰੀ ਦੇ ਸਾਹਮਣੇ ਆਪਣੇ ਪਿੰਡ ਵਿੱਚ ਨਸ਼ਿਆਂ ਦਾ ਮੁੱਦਾ ਉਠਾਇਆ ਸੀ, ਜਿਸ ਤੋਂ ਬਾਅਦ ਉਸਦੇ ਪਰਿਵਾਰ ਨੇ ਦੋਸ਼ ਲਾਇਆ ਕਿ ਗੁਲਜ਼ਾਰ 'ਤੇ ਮੁਆਫ਼ੀ ਮੰਗਣ ਲਈ ਦਬਾਅ ਪਾਇਆ ਗਿਆ। ਬਾਅਦ ਵਿੱਚ ਉਸਨੇ ਖੁਦਕੁਸ਼ੀ ਕਰ ਲਈ।

ਰਾਹੁਲ ਨੇ ਸੰਗਰੂਰ ਵਿੱਚ ਨਸ਼ਿਆਂ ਖਿਲਾਫ ਬੋਲਣ ਵਾਲੇ ਮੋਹਨਜੀਤ ਸਿੰਘ 'ਤੇ ਪੁਲੀਸ ਹਿਰਾਸਤ ਵਿੱਚ ਕਥਿਤ ਤਸ਼ੱਦਦ (Custodial torture) ਦੇ ਦੋਸ਼ਾਂ ਦਾ ਵੀ ਹਵਾਲਾ ਦਿੱਤਾ ਅਤੇ ਕਿਹਾ ਕਿ ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੈ।

ਕਾਂਗਰਸੀ ਆਗੂ ਨੇ ਕਿਹਾ, "ਝੋਟਾ ਦੀ ਕਹਾਣੀ ਵਿੱਚ ਇੱਕ ਗੱਲ ਹੋਰ ਵੀ ਹੈ। ਜਦੋਂ ਉਸ ਨੇ ਸ਼ਿਕਾਇਤ ਕੀਤੀ, ਤਾਂ ਐੱਫ ਆਈ ਆਰ ਹੋਈ ਅਤੇ ਪੁਲੀਸ ਨੇ ਬਾਅਦ ਵਿੱਚ ਝੋਟਾ 'ਤੇ ਵੀ ਪਰਚਾ ਦਰਜ (Book) ਕਰ ਦਿੱਤਾ।" ਰਾਹੁਲ ਨੇ ਸਵਾਲ ਕੀਤਾ, "ਜਿਸ ਸਰਕਾਰ ਵਿੱਚ ਸ਼ਿਕਾਇਤ ਕਰਨ ਵਾਲਾ ਵੀ ਮੁਲਜ਼ਮ ਬਣ ਜਾਵੇ, ਉੱਥੇ ਨਸ਼ੇ ਦੇ ਸੌਦਾਗਰ ਬੇਖੌਫ਼ ਕਿਉਂ ਨਾ ਹੋਣ?

ਭਗਵੰਤ ਮਾਨ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਚੁਣੌਤੀ ਦੇਣ ਵਾਲਿਆਂ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ। ਰਾਹੁਲ ਨੇ ਕਿਹਾ, "ਕਾਂਗਰਸ ਉਦੋਂ ਤੱਕ ਚੈਨ ਨਾਲ ਨਹੀਂ ਬੈਠੇਗੀ ਜਦੋਂ ਤੱਕ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਰਿਹਾ ਇਹ ਨਸ਼ਿਆਂ ਦਾ ਸਾਮਰਾਜ ਖਤਮ ਨਹੀਂ ਹੋ ਜਾਂਦਾ।"

Advertisement
×