ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: Sajjan Kumar:1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਫੈਸਲਾ ਟਲਿਆ

ਹੁਕਮਾਂ ਸਬੰਧੀ ਦਸਤਾਵੇਜ਼ ਤਿਆਰ ਨਾ ਹੋਣ ਕਰ ਕੇ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ
Advertisement

ਨਵੀਂ ਦਿੱਲੀ, 28 ਨਵੰਬਰ

1984 anti-Sikh riots: ਦਿੱਲੀ ਦੀ ਇੱਕ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਾਰੇ 16 ਦਸੰਬਰ ਨੂੰ ਫੈਸਲਾ ਸੁਣਾਏਗੀ। ਇਹ ਮਾਮਲਾ ਸਿੱਖ ਵਿਰੋਧੀ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਸਿੱਖਾਂ ਦੀ ਕਥਿਤ ਹੱਤਿਆ ਨਾਲ ਸਬੰਧਤ ਹੈ।

Advertisement

ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਅੱਜ ਇਸ ਮਾਮਲੇ ਬਾਰੇ ਫੈਸਲਾ ਸੁਣਾਉਣਾ ਸੀ ਪਰ ਉਨ੍ਹਾਂ ਕਿਹਾ ਕਿ ਇਸ ਸਬੰਧੀ ਹੁਕਮਾਂ ਦੀ ਕਾਪੀ ਤਿਆਰ ਨਹੀਂ ਹੋ ਸਕੀ ਜਿਸ ਕਰ ਕੇ ਇਸ ਫੈਸਲੇ ਨੂੰ ਅਗਲੇ ਹੁਕਮਾਂ ਤਕ ਟਾਲ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਭਾਵੇਂ ਇਸ ਮਾਮਲੇ ਵਿਚ ਪੰਜਾਬੀ ਬਾਗ ਥਾਣੇ ਦੀ ਪੁਲੀਸ ਨੇ ਪਹਿਲਾਂ ਕੇਸ ਦਰਜ ਕਰ ਲਿਆ ਸੀ ਪਰ ਬਾਅਦ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਸੀ। ਅਦਾਲਤ ਨੇ 16 ਦਸੰਬਰ 2021 ਨੂੰ ਸੱਜਣ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਸਨ।

ਇਸਤਗਾਸਾ ਪੱਖ ਅਨੁਸਾਰ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਲੋਕਾਂ ਦੇ ਵੱਡੇ ਸਮੂਹ ਨੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਸਿੱਖਾਂ ਦੀਆਂ ਜਾਇਦਾਦਾਂ ਦੀ ਵੱਡੇ ਪੱਧਰ ’ਤੇ ਲੁੱਟਮਾਰ ਕਰਦਿਆਂ ਅੱਗਾਂ ਲਾਈਆਂ ਸਨ ਤੇ ਸਿੱਖਾਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਸਨ। ਇਸਤਗਾਸਾ ਪੱਖ ਨੇ ਦੋਸ਼ ਲਾਇਆ ਕਿ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਦੀ ਹੱਤਿਆ ਕਰਨ ਤੋਂ ਇਲਾਵਾ ਘਰ ਦਾ ਸਾਮਾਨ ਲੁੱਟ ਲਿਆ ਤੇ ਅਤੇ ਘਰ ਨੂੰ ਅੱਗ ਲਾ ਦਿੱਤੀ। ਇਸ ਕੇਸ ਵਿਚ ਸਬੂਤ ਮਿਲੇ ਸਨ ਕਿ ਸੱਜਣ ਕੁਮਾਰ ਨੇ ਹੀ ਇਸ ਹਜ਼ੂਮ ਦੀ ਅਗਵਾਈ ਕੀਤੀ ਜਿਨ੍ਹਾਂ ਸਿੱਖਾਂ ਦੇ ਘਰ ਸਾੜੇ ਤੇ ਹੱਤਿਆਵਾਂ ਕੀਤੀਆਂ। ਪੀਟੀਆਈ

Advertisement