ਪੰਜਾਬੀ ਹੈਲਪ ਲਾਈਨ ਦੇ ਆਗੂਆਂ ਨੂੰ ਪੰਜਾਬੀ ਭਾਸ਼ਾ ਦੀਆਂ ਤਖ਼ਤੀਆਂ ਭੇਟ
ਪੰਜਾਬੀ ਸਾਹਿਤ ਸੱਭਿਆਚਾਰ ਮੰਚ ਦਿੱਲੀ ਦੇ ਪ੍ਰਧਾਨ ਗਗਨਦੀਪ ਸਿੰਘ ਮੀਰਹੇੜੀ ਨੇ ਸਾਦੇ ਸਮਾਰੋਹ ਵਿੱਚ ਪੰਜਾਬੀ ਹੈਲਪ ਲਾਈਨ ਦੇ ਆਗੂਆਂ ਪ੍ਰਕਾਸ਼ ਸਿੰਘ ਗਿੱਲ, ਸੁਨੀਲ ਕੁਮਾਰ ਬੇਦੀ, ਮਹਿੰਦਰਪਾਲ ਮੁੰਜਾਲ ਹੋਰਾਂ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਤਖ਼ਤੀਆਂ ਭੇਟ ਕੀਤੀਆਂ। ਇਸ ਮੌਕੇ ਸਕੂਲ ਅਧਿਆਪਕ...
Advertisement
ਪੰਜਾਬੀ ਸਾਹਿਤ ਸੱਭਿਆਚਾਰ ਮੰਚ ਦਿੱਲੀ ਦੇ ਪ੍ਰਧਾਨ ਗਗਨਦੀਪ ਸਿੰਘ ਮੀਰਹੇੜੀ ਨੇ ਸਾਦੇ ਸਮਾਰੋਹ ਵਿੱਚ ਪੰਜਾਬੀ ਹੈਲਪ ਲਾਈਨ ਦੇ ਆਗੂਆਂ ਪ੍ਰਕਾਸ਼ ਸਿੰਘ ਗਿੱਲ, ਸੁਨੀਲ ਕੁਮਾਰ ਬੇਦੀ, ਮਹਿੰਦਰਪਾਲ ਮੁੰਜਾਲ ਹੋਰਾਂ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਤਖ਼ਤੀਆਂ ਭੇਟ ਕੀਤੀਆਂ। ਇਸ ਮੌਕੇ ਸਕੂਲ ਅਧਿਆਪਕ ਗੁਰਪ੍ਰੀਤ ਸਿੰਘ ਤਾਂਸਪੁਰੀਆ, ਸ੍ਰੀ ਗੁਰੂ ਨਾਨਕ ਦੇਵ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਕੁਲਜੀਤ ਸਿੰਘ ਅਤੇ ਡਾ. ਬਲਵਿੰਦਰ ਸਿੰਘ ਵੀ ਮੌਜੂਦ ਸਨ। ਇਨ੍ਹਾਂ ਤਖ਼ਤੀਆਂ ’ਤੇ ਪੈਂਤੀ ਅੱਖਰੀ, ਲਗਾਂ-ਮਾਤਰਾਂ ਦੇ ਨਾਲ-ਨਾਲ ਸਿੱਖ ਇਤਿਹਾਸ ਦੀ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਪ੍ਰਕਾਸ਼ ਸਿੰਘ ਗਿੱਲ ਨੇ ਮੰਚ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗ਼ੈਰ- ਪੰਜਾਬੀ ਪਰਿਵਾਰਾਂ ਦੇ ਵਿਦਿਆਰਥੀਆਂ ਤੱਕ ਇਸ ਤਰ੍ਹਾਂ ਦੀਆਂ ਤਖ਼ਤੀਆਂ ਪਹੁੰਚਾ ਕੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਦਾ ਮੁੱਢਲਾ ਗਿਆਨ ਦਿੱਤਾ ਜਾ ਸਕਦਾ ਹੈ। ਇਸ ਤਰ੍ਹਾਂ ਦੀਆਂ ਤਖ਼ਤੀਆਂ ਸਕੂਲਾਂ ਤੱਕ ਪਹੁੰਚਾਉਣ ਦੀ ਵਿਸ਼ੇਸ ਲੋੜ ਹੈ।
Advertisement
Advertisement
×

