ਨਵੀਂ ਦਿੱਲੀ, 30 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੂੰ ਗੁਜਰਾਤ ਵਿੱਚ ਪਾਰਟੀ ਦੇ ਸਿਆਸੀ ਮਾਮਲਿਆਂ ਦਾ ਸਹਿ ਇੰਚਾਰਜ ਨਿਯੁਕਤ ਕੀਤੇ ਜਾਣ ਦੇ ਬਾਅਦ ਤੋਂ ਹੀ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਫਿਲਹਾਲ, ਕੇਜਰੀਵਾਲ ਨੇ ਇਹ ਨਹੀਂ ਦੱਸਿਆ ਕਿ ਕਿਹੜੀ ਏਜੰਸੀ ਚੱਢਾ ਨੂੰ ਗ੍ਰਿਫ਼ਤਾਰ ਕਰਨ ਦੀ ਕਥਿਤ ਯੋਜਨਾ ’ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ’ਤੇ ਕੀ ਦੋਸ਼ ਹਨ। ਕੇਜਰੀਵਾਲ ਨੇ ਟਵੀਟ ਕੀਤਾ, ‘‘ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ਵਿਚ ਚੋਣ ਪ੍ਰਚਾਰ ਲਈ ਜਾਣਾ ਸ਼ੁਰੂ ਕੀਤਾ ਹੈ, ਹੁਣ ਸੁਣ ਰਹੇ ਹਾਂ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਮਾਮਲੇ ਵਿਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਲੋਕ ਅਜੇ ਇਸ ਦੀ ਤਿਆਰੀ ਕਰ ਰਹੇ ਹਨ।’’ -ਪੀਟੀਆਈ