
ਸੰਸਦ ਭਵਨ ’ਚ ਆਪਣੇ ਗੱਡੀ ’ਚੋਂ ਉਤਰਦੇ ਹੋਏ ਰਾਹੁਲ ਗਾਂਧੀ।
ਨਵੀਂ ਦਿੱਲੀ, 24 ਮਾਰਚ
‘ਮੋਦੀ ਗੋਤ’ ਨਾਲ ਸਬੰਧਤ ਮਾਣਹਾਨੀ ਮਾਮਲੇ ਵਿੱਚ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਇੱਕ ਦਿਨ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਸੰਸਦ ਪੁੱਜੇ ਅਤੇ ਲੋਕ ਸਭਾ ਦੀ ਕਾਰਵਾਈ ਵਿੱਚ ਸ਼ਾਮਲ ਹੋਏ। ਰਾਹੁਲ ਗਾਂਧੀ ਨੇ ਸੰਸਦ ਭਵਨ 'ਚ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ 'ਚ ਸ਼ਿਰਕਤ ਕੀਤੀ, ਜਿਸ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਵੀ ਮੌਜੂਦ ਸਨ, ਜਦੋਂ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਉਹ ਸਦਨ ਵਿੱਚ ਮੌਜੂਦ ਸਨ। ਪਾਰਟੀ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਰਾਹੁਲ ਗਾਂਧੀ ਨੂੰ ਸੱਤਾਧਾਰੀ ਪਾਰਟੀ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਜਵਾਬ ਦੇਣ ਦਾ ਮੌਕਾ ਦੇਣ। ਇਸ ਦੀ ਇਜਾਜ਼ਤ ਨਾ ਮਿਲਣ 'ਤੇ ਕਾਂਗਰਸੀ ਮੈਂਬਰਾਂ ਨੇ ਹੰਗਾਮਾ ਕੀਤਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ