350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਰੇਲਵੇ ਦੀ ਮੀਟਿੰਗ
ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਰੇਲਵੇ ਨਾਲ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤੀ। ਇਸ ਮੀਟਿੰਗ ਵਿੱਚ ਸਿੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।...
Advertisement
Advertisement
ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਰੇਲਵੇ ਨਾਲ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੀਤੀ। ਇਸ ਮੀਟਿੰਗ ਵਿੱਚ ਸਿੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਬਿੱਟੂ ਨੇ ਕਿਹਾ ਕਿ ਇਸ ਸ਼ਹੀਦੀ ਦਿਹਾੜੇ ਵਿੱਚ ਰੇਲਵੇ ਦੀ ਭੂਮਿਕਾ ਬਾਰੇ ਸਿੱਖ ਧਰਮ ਦੀ ਪ੍ਰਤੀਨਿਧਤਾ ਕਰਨ ਵਾਲੀਆਂ ਵੱਖ-ਵੱਖ ਉੱਘੀਆਂ ਸ਼ਖਸੀਅਤਾਂ ਤੋਂ ਫੀਡਬੈਕ ਅਤੇ ਸੁਝਾਅ ਲਏ ਗਏ।
ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਵੱਲੋਂ ਗੁਰਚਰਨ ਗਰੇਵਾਲ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗਦੀਸ਼ ਸਿੰਘ ਝੀਂਡਾ, ਜਗਜੀਤ ਸਿੰਘ ਸੋਹੀ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਡਾ. ਵਿਜੇ ਸਤਬੀਰ ਸਿੰਘ, ਤਰਲੋਚਨ ਸਿੰਘ, ਸੁਰਿੰਦਰ ਪਾਲ ਓਬਰਾਏ, ਸਤੀਸ਼ ਕੁਮਾਰ ਸੀਆਰਬੀ, ਨਵੀਨ ਗੁਲਾਟੀ ਮੈਂਬਰ ਇਨਫਰਾ, ਹਿਤੇਂਦਰ ਮਲਹੋਤਰਾ ਮੈਂਬਰ ਓ ਐਂਡ ਬੀਡੀ, ਅਸ਼ੋਕ ਕੁਮਾਰ ਵਰਮਾ ਜੀਐਮ ਐਨਆਰ, ਸੰਜੇ ਕੁਮਾਰ ਜੈਨ ਸੀਐਮਡੀ ਆਈਆਰਸੀਟੀਸੀ ਸ਼ਾਮਲ ਹੋਏ।
Advertisement