ਮੀਂਹ ਨਾਲ ਗਰਮੀ ਤੋਂ ਰਾਹਤ
ਦਿੱਲੀ ਵਿੱਚ ਮੀਂਹ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਹਵਾ ਦੀ ਗੁਣਵੱਤਾ ’ਚ ਸੁਧਾਰ ਹੋਇਆ ਹੈ। ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ (ਏ ਕਿਊ ਆਈ) 85 ਤੱਕ ਡਿੱਗ ਗਿਆ ਤੇ ਇਸ ਨੂੰ ਤਸੱਲੀਬਖ਼ਸ਼ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।...
ਦਿੱਲੀ ਵਿੱਚ ਮੀਂਹ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਹਵਾ ਦੀ ਗੁਣਵੱਤਾ ’ਚ ਸੁਧਾਰ ਹੋਇਆ ਹੈ। ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ (ਏ ਕਿਊ ਆਈ) 85 ਤੱਕ ਡਿੱਗ ਗਿਆ ਤੇ ਇਸ ਨੂੰ ਤਸੱਲੀਬਖ਼ਸ਼ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਇਹ ਪਿਛਲੇ ਸੱਤ ਮਹੀਨਿਆਂ ਤੋਂ ਵੀ ਵੱਧ ਸਮੇਂ ਵਿੱਚ ਰਿਕਾਰਡ ਕੀਤਾ ਗਿਆ ਸਭ ਤੋਂ ਸਾਫ਼ ਦਿਨ ਸੀ। ਇਸ ਤੋਂ ਪਹਿਲਾਂ 8 ਅਕਤੂਬਰ 2025 ਨੂੰ ਏ ਕਿਊ ਆਈ ਸਭ ਤੋਂ ਘੱਟ ਯਾਨੀ 80 ਦਰਜ ਕੀਤਾ ਗਿਆ ਸੀ।
ਹਾਲ ਹੀ ਦੇ ਸਾਲਾਂ ਦੇ ਮੁਕਾਬਲੇ ਇਸ ਵਾਰ ਹਵਾ ਦੀ ਗੁਣਵੱਤਾ ਕਾਫ਼ੀ ਬਿਹਤਰ ਰਹੀ, ਜਿਸ ਨਾਲ ਮਈ 2026 ਦਾ ਇਹ ਮਹੀਨਾ 2021 ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿੱਚ ਸਭ ਤੋਂ ਸਾਫ਼ ਮਹੀਨਾ ਬਣ ਗਿਆ।
ਦੂਜੇ ਪਾਸੇ ਤੇਜ਼ ਹਵਾਵਾਂ ਅਤੇ ਰੁਕ-ਰੁਕ ਕੇ ਪਏ ਮੀਂਹ ਨਾਲ ਲਗਾਤਾਰ ਦੂਜੇ ਦਿਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਭਾਰਤ ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 37.1 ਡਿਗਰੀ ਸੈਲਸੀਅਸ ਰਿਹਾ, ਜੋ ਕਿ ਮੌਸਮੀ ਔਸਤ ਤੋਂ ਤਿੰਨ ਡਿਗਰੀ ਘੱਟ ਸੀ। ਜਦੋਂ ਕਿ ਘੱਟੋ-ਘੱਟ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਨੇ ਦੱਸਿਆ ਕਿ ਮੀਂਹ ਅਤੇ ਤੇਜ਼ ਹਵਾਵਾਂ ਦੇ ਸੁਮੇਲ ਨੇ ਹਵਾ ਵਿੱਚ ਮੌਜੂਦ ਪ੍ਰਦੂਸ਼ਕ ਕਣਾਂ ਨੂੰ ਖਿੰਡਾਉਣ ਵਿੱਚ ਮਦਦ ਕੀਤੀ, ਜਿਸ ਨਾਲ ਸ਼ਹਿਰ ਭਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ।
ਮੌਸਮ ਮਾਹਿਰਾਂ ਅਨੁਸਾਰ ਅਗਲੇ ਹਫ਼ਤੇ ਤੋਂ ਤਾਪਮਾਨ ਹੌਲੀ-ਹੌਲੀ ਮੁੜ ਵਧਣ ਦੀ ਉਮੀਦ ਹੈ। ਅਸਮਾਨ ਸਾਫ਼ ਹੋਣ ਕਾਰਨ 4 ਜੂਨ ਤੱਕ ਵੱਧ ਤੋਂ ਵੱਧ ਤਾਪਮਾਨ 40-42 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

