ਮੀਂਹ ਨਾਲ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ
ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Advertisement
ਦਿੱਲੀ ਦੇ ਕਈ ਹਿੱਸਿਆਂ ਵਿੱਚ ਅੱਜ ਮੀਂਹ ਪਿਆ, ਜਿਸ ਮਗਰੋਂ ਲੋਕਾਂ ਨੇ ਗਰਮੀ ਤੋਂ ਕੁੱਝ ਰਾਹਤ ਮਹਿਸੂਸ ਕੀਤੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਕੌਮੀ ਰਾਜਧਾਨੀ ਲਈ ‘ਯੈਲੋ ਅਲਰਟ’ ਵੀ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਦੇ ‘ਯੈਲੋ ਅਲਰਟ’ ਅਨੁਸਾਰ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਮੌਸਮ ਵਿਭਾਗ ਨੇ ਬਦਲਦੇ ਮੌਸਮ ਕਾਰਨ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਅਤੇ ਐੱਨਸੀਆਰ ਖੇਤਰ ਵਿੱਚ ਕਈ ਥਾਵਾਂ ’ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਰਿਹਾ। ਸਵੇਰੇ 8.30 ਵਜੇ ਸਾਪੇਖਿਕ ਨਮੀ 80 ਫੀਸਦ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ 9 ਵਜੇ ਦੇ ਬੁਲੇਟਿਨ ਅਨੁਸਾਰ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 61, ਭਾਵ ‘ਸੰਤੁਸ਼ਟੀਜਨਕ’ ਸ਼੍ਰੇਣੀ ਵਿੱਚ ਰਿਹਾ।
Advertisement
Advertisement