ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਸਤੰਬਰ
ਇੱਥੇ ਅੱਜ ਕੌਮੀ ਰਾਜਧਾਨੀ ਵਿੱਚ ਦੁਪਹਿਰੇ ਮੀਂਹ ਪਿਆ। ਮੌਸਮ ਵਿਭਾਗ ਨੇ ਕਿਹਾ ਕਿ ਬੁੱਧਵਾਰ ਦੁਪਹਿਰ ਨੂੰ ਦਿੱਲੀ ਦੇ ਕੁੱਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ। ਅਗਲੇ ਕੁਝ ਦਿਨਾਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲਿਆਂ ਨੇ ਕਿਹਾ ਕਿ ਉੱਤਰ-ਪੱਛਮੀ ਮੱਧ ਪ੍ਰਦੇਸ਼ ਅਤੇ ਇਸ ਦੇ ਆਸ-ਪਾਸ ਦੇ ਹੇਠਲੇ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਕਾਰਨ ਅਗਲੇ ਕੁਝ ਦਿਨਾਂ ਵਿੱਚ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਦਫਤਰ ਨੇ ਕਿਹਾ ਕਿ ਵੀਰਵਾਰ ਨੂੰ ਦਰਮਿਆਨੀ ਵਰਖਾ ਦੀ ਸੰਭਾਵਨਾ ਹੈ। ਦਿੱਲੀ ਦੇ ਪ੍ਰਾਇਮਰੀ ਮੌਸਮ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਵਿੱਚ ਘੱਟੋ-ਘੱਟ ਤਾਪਮਾਨ 26.4 ਡਿਗਰੀ ਸੈਲਸੀਅਸ ਦਰਜ ਕੀਤਾ। ਇਸ ਵਿਚ ਕਿਹਾ ਗਿਆ ਹੈ ਕਿ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ’ਤੇ ਰਹਿਣ ਦੀ ਸੰਭਾਵਨਾ ਹੈ।