ਨਵੀਂ ਦਿੱਲੀ, 19 ਜੁਲਾਈ
ਰਾਸ਼ਟਰੀ ਰਾਜਧਾਨੀ ਵਿਚ ਐਤਵਾਰ ਨੂੰ ਭਾਰੀ ਬਾਰਸ਼ ਕਾਰਨ ਕਈ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ ‘ਤੇ ਆਵਾਜਾਈ ਵਿਚ ਵਿਘਨ ਪਿਆ। ਦਿੱਲੀ ਟ੍ਰੈਫਿਕ ਪੁਲੀਸ ਅਨੁਸਾਰ ਆਜ਼ਾਦਪੁਰ ਤੋਂ ਮੁਕਰਬਾ ਚੌਕ ਤੱਕ, ਯਸ਼ਵੰਤ ਪਲੇਸ ਤੋਂ ਅਸ਼ੋਕਾ ਰੋਡ ਤੱਕ, ਰਿੰਗ ਰੋਡ, ਭੈਰੋਂ ਰੋਡ ਅਤੇ ਮੁੰਡਕਾ ਮੈਟਰੋ ਸਟੇਸ਼ਨ ਦੇ ਨੇੜੇ ਸੜਕਾਂ ਪਾਣੀ ਨਾਲ ਭਰ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਅੰਡਰਪਾਸ ਵਿੱਚ ਪਾਣੀ ਭਰ ਜਾਣ ਕਾਰਨ ਮਿੰਟੋ ਬ੍ਰਿਜ ਦੇ ਹੇਠਾਂ ਫਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਬਾਹਰ ਕੱਢਿਆ।