ਰਾਜਸਥਾਨ ਹਾਦਸਾ: ਪ੍ਰਧਾਨ ਮੰਤਰੀ ਮੋਦੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਦਾ ਐਲਾਨ
ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ; ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ 2- 2 ਲੱਖ ਰੁਪਏ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਵਿੱਚ ਹੋਏ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ।
ਪੀਐਮਓ ਨੇ ਐਕਸ ’ਤੇ ਲਿਖਿਆ, “ ਰਾਜਸਥਾਨ ਦੇ ਜੈਪੁਰ ਵਿੱਚ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਨਜ਼ਦੀਕੀ ਅਤੇ ਪਿਆਰੇ ਗੁਆ ਦਿੱਤੇ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਪ੍ਰਧਾਨ ਮੰਤਰੀ ਕੌਮੀਂ ਰਾਹਤ ਫੰਡ (PMNRF) ਤੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
Advertisement
ਦੱਸ ਦਈਏ ਕਿ ਰਾਜਸਥਾਨ ਦੀ ਰਾਜਧਾਨੀ ਦੇ ਹਰਮਦਾ ਖੇਤਰ ਵਿੱਚ ਦੁਪਹਿਰ ਨੂੰ ਇੱਕ ਤੇਜ਼ ਰਫ਼ਤਾਰ ਡੰਪਰ ਟਰੱਕ ਨੇ ਘੱਟੋ-ਘੱਟ 17 ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ ਸਨ।
Advertisement
