DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Rajya Sabha Elections: 11 ਸੀਟਾਂ ’ਤੇ ਚੋਣਾਂ ਦਾ ਐਲਾਨ: 16 ਅਕਤੂਬਰ ਨੂੰ ਪੈਣਗੀਆਂ ਵੋਟਾਂ

ਰਵਨੀਤ ਬਿੱਟੂ ਤੋਂ ਬਾਅਦ ਹੁਣ ਕੇਂਦਰੀ ਮੰਤਰੀ Hardeep Puri ਦਾ ਕਾਰਜਕਾਲ ਵੀ ਹੋ ਰਿਹਾ ਖ਼ਤਮ

  • fb
  • twitter
  • whatsapp
  • whatsapp
featured-img featured-img
Rajya Sabha Elections: 11 ਸੀਟਾਂ ’ਤੇ ਚੋਣਾਂ ਦਾ ਐਲਾਨ: 16 ਅਕਤੂਬਰ ਨੂੰ ਪੈਣਗੀਆਂ ਵੋਟਾਂ
Advertisement

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਸਮੇਤ 11 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਅੱਜ ਇਨ੍ਹਾਂ ਸੀਟਾਂ ਲਈ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ 11 ਸੀਟਾਂ ਲਈ 16 ਅਕਤੂਬਰ ਨੂੰ ਵੋਟਾਂ ਪੈਣਗੀਆਂ।

ਹਰਦੀਪ ਸਿੰਘ ਪੁਰੀ ਉੱਤਰ ਪ੍ਰਦੇਸ਼ ਤੋਂ ਛੇ ਸਾਲਾਂ ਦੇ ਕਾਰਜਕਾਲ ਲਈ ਰਾਜ ਸਭਾ ਮੈਂਬਰ ਚੁਣੇ ਗਏ ਸਨ। ਉਨ੍ਹਾਂ ਦੀ ਥਾਂ ਕਿਸ ਨੂੰ ਰਾਜ ਸਭਾ ਭੇਜਿਆ ਜਾਵੇਗਾ, ਇਸ ’ਤੇ ਸਿਆਸੀ ਗਲਿਆਰਿਆਂ ’ਚ ਚਰਚਾ ਤੇਜ਼ ਹੋ ਗਈ ਹੈ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਮੰਤਰੀ ਮੰਡਲ ਵਿੱਚ ਉਹ ਇਸ ਵੇਲੇ ਇੱਕੋ-ਇੱਕ ਸਿੱਖ ਚਿਹਰਾ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਰਾਜ ਸਭਾ ਕਾਰਜਕਾਲ ਵੀ 20 ਜੂਨ ਨੂੰ ਖ਼ਤਮ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਨਾਮਜ਼ਦਗੀ ਨਹੀਂ ਮਿਲੀ ਸੀ। ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਸਭਾ ਵਿੱਚ ਇਨ੍ਹਾਂ ਸਿੱਖ ਆਗੂਆਂ ਦੀ ਜਗ੍ਹਾ ਕੌਣ ਲਵੇਗਾ, ਇਹ ਵਿਸ਼ਾ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

Advertisement

ਉੱਤਰ ਪ੍ਰਦੇਸ਼ ਤੋਂ ਜਿਨ੍ਹਾਂ ਹੋਰ ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਉਨ੍ਹਾਂ ਵਿੱਚ ਭਾਜਪਾ ਦੇ ਸਾਬਕਾ ਜਨਰਲ ਸਕੱਤਰ ਅਰੁਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਦੇ ਸਪੁੱਤਰ ਨੀਰਜ ਸ਼ੇਖਰ, ਸਮਾਜਵਾਦੀ ਪਾਰਟੀ ਦੇ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਡਿਪਟੀ ਸੀ.ਐੱਮ. ਦਿਨੇਸ਼ ਸ਼ਰਮਾ (ਜਿਨ੍ਹਾਂ ਨੂੰ ਹਾਲ ਹੀ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦਾ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ ਹੈ) ਸ਼ਾਮਲ ਹਨ।

Advertisement

ਚੋਣ ਕਮਿਸ਼ਨ ਅਨੁਸਾਰ ਇਨ੍ਹਾਂ ਚੋਣਾਂ ਲਈ ਨੋਟੀਫਿਕੇਸ਼ਨ 29 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ, ਜਦੋਂਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 6 ਅਕਤੂਬਰ ਤੈਅ ਕੀਤੀ ਗਈ ਹੈ। ਉੱਤਰ ਪ੍ਰਦੇਸ਼ ਦੀਆਂ 10 ਸੀਟਾਂ ਤੋਂ ਇਲਾਵਾ ਉੱਤਰਾਖੰਡ ਦੀ ਵੀ ਇੱਕ ਰਾਜ ਸਭਾ ਸੀਟ ’ਤੇ ਚੋਣ ਹੋਵੇਗੀ। ਉੱਤਰਾਖੰਡ ਤੋਂ ਮੌਜੂਦਾ ਰਾਜ ਸਭਾ ਮੈਂਬਰ ਨਰੇਸ਼ ਬੰਸਲ ਦਾ ਕਾਰਜਕਾਲ ਵੀ 25 ਨਵੰਬਰ ਨੂੰ ਹੀ ਸਮਾਪਤ ਹੋ ਰਿਹਾ ਹੈ।

Advertisement
×