DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਜ ਸਭਾ: ‘ਖੁਜਲੀ’ ਬਨਾਮ ‘ਅਬੋਧ ਬਾਲਕ’ ਦੇ ਤਿੱਖੇ ਸ਼ਬਦੀ ਹਮਲੇ; ਖੜਗੇ ਅਤੇ ਨੱਡਾ ਵਿਚਾਲੇ ਟਕਰਾਅ

ਰਾਜ ਸਭਾ ਵਿੱਚ ਵੀਰਵਾਰ ਨੂੰ ਉਸ ਸਮੇਂ ਹੰਗਾਮਾ ਅਤੇ ਵਿਰੋਧੀ ਧਿਰ ਦਾ ਵਾਕਆਊਟ ਦੇਖਣ ਨੂੰ ਮਿਲਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਲੋਕ ਸਭਾ ਵਿੱਚ ਰਾਹੁਲ ਗਾਂਧੀ ਨੂੰ ਬੋਲਣ ਦੀ ਇਜਾਜ਼ਤ ਨਾ ਦਿੱਤੇ ਜਾਣ ਦਾ ਮੁੱਦਾ ਚੁੱਕਿਆ। ਖੜਗੇ...

  • fb
  • twitter
  • whatsapp
  • whatsapp
featured-img featured-img
PTI
Advertisement

ਰਾਜ ਸਭਾ ਵਿੱਚ ਵੀਰਵਾਰ ਨੂੰ ਉਸ ਸਮੇਂ ਹੰਗਾਮਾ ਅਤੇ ਵਿਰੋਧੀ ਧਿਰ ਦਾ ਵਾਕਆਊਟ ਦੇਖਣ ਨੂੰ ਮਿਲਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਲੋਕ ਸਭਾ ਵਿੱਚ ਰਾਹੁਲ ਗਾਂਧੀ ਨੂੰ ਬੋਲਣ ਦੀ ਇਜਾਜ਼ਤ ਨਾ ਦਿੱਤੇ ਜਾਣ ਦਾ ਮੁੱਦਾ ਚੁੱਕਿਆ। ਖੜਗੇ ਨੇ ਜਦੋਂ ਸਾਬਕਾ ਫੌਜ ਮੁਖੀ ਐੱਮ ਐੱਮ ਨਰਵਣੇ ਦੀ ਇੱਕ ਅਣਪ੍ਰਕਾਸ਼ਿਤ ਕਿਤਾਬ ਦੇ ਅੰਸ਼ ਪੜ੍ਹਨੇ ਸ਼ੁਰੂ ਕੀਤੇ, ਤਾਂ ਚੇਅਰਮੈਨ ਨੇ ਉਨ੍ਹਾਂ ਨੂੰ ਰੋਕ ਦਿੱਤਾ, ਜਿਸ ਤੋਂ ਬਾਅਦ ਵਿਰੋਧੀ ਧਿਰ ਨੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। 

ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੇ ਹਿੱਤ ਵਿੱਚ ਬੋਲਣਾ ਚਾਹੁੰਦੇ ਸਨ, ਪਰ ਸਰਕਾਰ ਉਨ੍ਹਾਂ ਨੂੰ ਰੋਕ ਰਹੀ ਹੈ। ਉਨ੍ਹਾਂ ਸਰਕਾਰ 'ਤੇ ਤਨਜ਼ ਕਸਦਿਆਂ ਕਿਹਾ, "ਜਦੋਂ ਰਾਹੁਲ ਗੱਲ ਕਰਦੇ ਹਨ, ਤਾਂ ਤੁਹਾਨੂੰ 'ਖੁਜਲੀ' ਉੱਠਦੀ ਹੈ।" ਇਸ ਦੇ ਜਵਾਬ ਵਿੱਚ ਸਦਨ ਦੇ ਨੇਤਾ ਜੇ.ਪੀ. ਨੱਡਾ ਨੇ ਪਲਟਵਾਰ ਕਰਦਿਆਂ ਖੜਗੇ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਪਾਰਟੀ ਨੂੰ ਇੱਕ 'ਅਬੋਧ ਬਾਲਕ' (ਨਾਸਮਝ ਬੱਚਾ) ਦਾ ਬੰਧਕ ਨਾ ਬਣਾਉਣ। ਨੱਡਾ ਨੇ ਕਿਹਾ ਕਿ ਹੰਕਾਰ ਅਤੇ ਅਗਿਆਨਤਾ ਦਾ ਮਿਸ਼ਰਣ ਖ਼ਤਰਨਾਕ ਹੈ ਅਤੇ ਕਾਂਗਰਸ ਪ੍ਰਧਾਨ ਨੂੰ ਆਪਣੀ ਪਾਰਟੀ ਸੁਤੰਤਰ ਤੌਰ 'ਤੇ ਚਲਾਉਣੀ ਚਾਹੀਦੀ ਹੈ।

Advertisement

 ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਜਵਾਹਰ ਲਾਲ ਨਹਿਰੂ ਦੀ ਪੁਰਾਣੀ ਵਿਵਸਥਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੋਕ ਸਭਾ ਦੀ ਕਾਰਵਾਈ 'ਤੇ ਰਾਜ ਸਭਾ ਵਿੱਚ ਚਰਚਾ ਨਹੀਂ ਕੀਤੀ ਜਾ ਸਕਦੀ, ਜਦਕਿ ਸੰਸਦੀ ਕਾਰਜ ਮੰਤਰੀ ਕਿਰਨ ਰਿਜਿਜੂ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਪ੍ਰਧਾਨ ਮੰਤਰੀ ਦੇ ਭਾਸ਼ਣ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

Advertisement
×