DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਰਾਜਸਭਾ ਮੈਂਬਰ Vikramjit Sahney ਨੇ ਇੰਟਰਨੈੱਟ 'ਤੇ ਸਿੱਖ ਵਿਰੋਧੀ ਸਮੱਗਰੀ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਰਾਜਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਸਾਹਿਬਾਨ ਅਤੇ ਹੋਰ ਸਤਿਕਾਰਯੋਗ ਸਿੱਖ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਨਫ਼ਰਤ ਭਰੀ, ਅਪਮਾਨਜਨਕ ਅਤੇ ਭੜਕਾਊ ਸਮੱਗਰੀ (ਕੰਟੈਂਟ)...

  • fb
  • twitter
  • whatsapp
  • whatsapp
featured-img featured-img
ਵਿਕਰਮਜੀਤ ਸਿੰਘ ਸਾਹਨੀ। (ਫਾਈਲ ਫੋਟੋ)
Advertisement

ਰਾਜਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਜਥੇਦਾਰ ਸਾਹਿਬਾਨ ਅਤੇ ਹੋਰ ਸਤਿਕਾਰਯੋਗ ਸਿੱਖ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਨਫ਼ਰਤ ਭਰੀ, ਅਪਮਾਨਜਨਕ ਅਤੇ ਭੜਕਾਊ ਸਮੱਗਰੀ (ਕੰਟੈਂਟ) ਦੇ ਲਗਾਤਾਰ ਵਧ ਰਹੇ ਪ੍ਰਸਾਰ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਆਪਣੀ ਚਿੱਠੀ ਵਿੱਚ ਵਿਕਰਮਜੀਤ ਸਿੰਘ ਸਾਹਨੀ ਨੇ ਸੋਸ਼ਲ ਮੀਡੀਆ ’ਤੇ ਸਿੱਖ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਠੇਸ ਪਹੁੰਚਾਉਣ ਲਈ ਸੋਚੀ-ਸਮਝੀ ਸਾਜ਼ਿਸ਼ ਤਹਿਤ ਪਾਈਆਂ ਜਾ ਰਹੀਆਂ ਗਲਤ ਅਤੇ ਭੜਕਾਊ ਪੋਸਟਾਂ ’ਤੇ ਡੂੰਘੀ ਚਿੰਤਾ ਜਤਾਈ ਹੈ। ਉਨ੍ਹਾਂ ਸਾਫ਼ ਕਿਹਾ ਕਿ ਅਜਿਹੀ ਸਮੱਗਰੀ "ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਪਹੁੰਚਾਉਂਦੀ ਹੈ ਅਤੇ ਆਪਸੀ ਭਾਈਚਾਰੇ ਨੂੰ ਖ਼ਰਾਬ ਕਰਦੀ ਹੈ, ਇਸ ਲਈ ਸਮਾਜ ਵਿੱਚ ਅਜਿਹੀਆਂ ਚੀਜ਼ਾਂ ਦੀ ਕੋਈ ਜਗ੍ਹਾ ਨਹੀਂ ਹੈ।"

Advertisement

ਉਨ੍ਹਾਂ ਨੇ ਆਈ ਟੀ ਐਕਟ (IT Act) ਦੀਆਂ ਧਾਰਾਵਾਂ ਤਹਿਤ "ਤੁਰੰਤ ਦਖ਼ਲ ਦੇਣ ਦੀ ਬੇਨਤੀ ਵੀ ਕੀਤੀ ਤਾਂ ਜੋ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਅਜਿਹੀ ਗ਼ੈਰ-ਕਾਨੂੰਨੀ ਸਮੱਗਰੀ ਨੂੰ ਤੁਰੰਤ ਹਟਾਉਣਾ ਯਕੀਨੀ ਬਣਾਇਆ ਜਾ ਸਕੇ।"

Advertisement

ਚਿੱਠੀ ਵਿੱਚ ਵਿਕਰਮਜੀਤ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ, "ਇਨ੍ਹਾਂ ਪੋਸਟਾਂ ਦਾ ਇੱਕੋ ਸਮੇਂ ਅਤੇ ਸੋਚੇ-ਸਮਝੇ ਤਰੀਕੇ ਨਾਲ ਪਾਏ ਜਾਣਾ ਗੰਭੀਰ ਖ਼ਦਸ਼ਾ ਪੈਦਾ ਕਰਦਾ ਹੈ ਕਿ ਪੰਜਾਬ ਵਿੱਚ ਸੱਤਾਧਾਰੀ ਧਿਰ ਦੇ ਇਸ਼ਾਰੇ 'ਤੇ ਇਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।''

ਉਨ੍ਹਾਂ ਨੇ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਐਕਸ, ਫੇਸਬੁੱਕ ਤੇ ਇੰਸਟਾਗ੍ਰਾਮ ਸਮੇਤ ਪ੍ਰਮੁੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਗ਼ੈਰ-ਕਾਨੂੰਨੀ ਸਮੱਗਰੀ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦੇਣ। ਉਨ੍ਹਾਂ ਨੇ ਪਲੇਟਫਾਰਮਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਨੂੰਨ ਤਹਿਤ ਵਾਰ-ਵਾਰ ਅਜਿਹਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ।

Advertisement
×