ਰਾਕੇਸ਼ ਟਿਕੈਤ ਨੂੰ ਜਾਨੋਂ ਮਾਰਨ ਦੀ ਧਮਕੀ

ਰਾਕੇਸ਼ ਟਿਕੈਤ ਨੂੰ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 14 ਅਪਰੈਲ

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਯੂਪੀ ਗੇਟ ’ਤੇ ਚੱਲ ਰਹੇ ਧਰਨੇ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਮੋਬਾਈਲ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਭਾਰਤੀ ਕਿਸਾਨ ਯੂਨੀਅਨ ਸੰਗਠਨ ਦੇ ਮੈਂਬਰ ਵਿਪਿਨ ਕੁਮਾਰ ਨੇ ਰਾਕੇਸ਼ ਟਿਕੈਤ ਨੂੰ ਧਮਕੀ ਮਿਲਣ ਦੇ ਮਾਮਲੇ ਵਿੱਚ ਗਾਜ਼ੀਆਬਾਦ ਦੇ ਕੌਸ਼ਾਂਬੀ ਥਾਣੇ ਵਿੱਚ ਸ਼ਿਕਾਇਤ ਦਿੱਤੀ ਹੈ ਜਿਸਦੇ ਆਧਾਰ ’ਤੇ ਧਮਕੀ ਦੇਣ ਤੇ ਆਈਟੀ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਤੇ ਰਾਕੇਸ਼ ਟਿਕੈਤ ਦੇ ਕਰੀਬੀ ਵਿਪਿਨ ਕੁਮਾਰ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਰਾਕੇਸ਼ ਟਿਕੈਤ ਨੂੰ ਇੱਕ ਮੋਬਾਈਲ ਨੰਬਰ ਤੋਂ ਵਟਸਐਪ ਕਾਲ ਤੇ ਧਮਕੀ ਭਰੇ ਸੁਨੇਹੇ ਆ ਰਹੇ ਹਨ। ਮੋਬਾਈਲ ’ਤੇ ਕਾਲ ਕਰਨ ਵਾਲਾ ਉਨ੍ਹਾਂ ਨਾਲ ਮਾੜੀ ਸ਼ਬਦਾਵਲੀ ਦੀ ਵਰਤੋਂ ਕਰ ਰਿਹਾ ਹੈ। ਇੰਨਾ ਹੀ ਨਹੀਂ, ਵਿਰੋਧ ਕਰਨ ’ਤੇ ਉਸ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All