ਰਾਮਗੜ੍ਹੀਆ ਬੋਰਡ ਦਿੱਲੀ ਦੀ ਸਾਲਾਨਾ ਇਕੱਤਰਤਾ

ਰਾਮਗੜ੍ਹੀਆ ਬੋਰਡ ਦਿੱਲੀ ਦੀ ਸਾਲਾਨਾ ਇਕੱਤਰਤਾ

ਰਾਮਗੜ੍ਹੀਆ ਬੋਰਡ ਦਿੱਲੀ ਦੀ ਬੈਠਕ ਵਿੱਚ ਸ਼ਾਮਲ ਲੋਕ।-ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਕਤੂਬਰ
ਰਾਮਗੜ੍ਹੀਆ ਬੋਰਡ ਦਿੱਲੀ ਦੀ ਸਾਲਾਨਾ ਆਮ ਇਕੱਤਰਤਾ ਦਿੱਲੀ ਵਿੱਚ ਹੋਈ, ਜਿਸ ਵਿੱਚ ਭਾਈਚਾਰੇ ਦੇ ਆਗੂਆਂ ਤੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਾਲਾਨਾ ਸਰਗਰਮੀਆਂ ਬਾਰੇ ਦੱਸਿਆ ਗਿਆ ਤੇ ਭਵਿੱਖ ਦੇ ਉਲੀਕੇ ਪ੍ਰੋਗਰਾਮਾਂ ਦੀ ਰੂਪ-ਰੇਖਾ ਪੇਸ਼ ਕੀਤੀ ਗਈ। ਦਿੱਲੀ ਦੇ ਗੁਰਦੁਆਰਾ ਚੋਣ ਮੰਤਰੀ ਰਾਜਿੰਦਰਪਾਲ ਗੌਤਮ ਮੁੱਖ ਮਹਿਮਾਨ ਸਨ। ‘ਆਪ’ ਵਿਧਾਇਕ ਗਰੀਸ਼ ਸੋਨੀ ਤੇ ਭਾਜਪਾ ਦੇ ਸਾਬਕਾ ਮੰਤਰੀ ਹਰਸ਼ਰਨ ਸਿੰਘ ਬੱਲੀ ਸਮੇਤ ਹੋਰ ਸਿਆਸੀ ਤੇ ਸਮਾਜਕ ਹਸਤੀਆਂ ਸਮਾਗਮ ਵਿੱਚ ਸ਼ਾਮਲ ਹੋਈਆਂ। ਬੋਰਡ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਮਨਜੀਤ ਸਿੰਘ ਹਰਨਾਲ ਵੱਲੋਂ ਐਲਾਨ ਕੀਤਾ ਗਿਆ ਕਿ ਰਾਮਗੜ੍ਹੀਆ ਬੋਰਡ ਵੱਲੋਂ ਕੀਤੀ ਗਈ ਸਿਫ਼ਾਰਸ਼ ’ਤੇ ਉਹ 21 ਬੱਚੀਆਂ ਦੇ ਵਿਆਹਾਂ ਲਈ ਫਰਨੀਚਰ ਦੇਣਗੇ। ਬੋਰਡ ਵੱਲੋਂ ਚਲਾਏ ਜਾ ਰਹੇ ਇਕ ਕੰਪਿਊਟਰ ਸੈਂਟਰ ਤੇ 2 ਸਿਲਾਈ ਕੇਂਦਰਾਂ ਬਾਰੇ ਰਿਪੋਰਟ ਦਿੱਤੀ ਗਈ ਤੇ ਐਲਾਨ ਕੀਤਾ ਗਿਆ ਕਿ ਜਦੋਂ ਦਿੱਲੀ ਸਰਕਾਰ ਆਗਿਆ ਦੇ ਦੇਵੇਗੀ ਤਾਂ ਇਕ ਹੋਰ ਨਵਾਂ ਕੰਪਿਊਟਰ ਕੇਂਦਰ ਖੋਲ੍ਹ ਦਿੱਤਾ ਜਾਵੇਗਾ। ਇਸ ਮੌਕੇ ਕੌਂਸਲਰ ਗੁਰਮੁੱਖ ਸਿੰਘ ਬਿੱਟੂ ਤੇ ਹੋਰਨਾਂ ਵੱਲੋਂ ਵੀ ਵਿਚਾਰ ਰੱਖੇ ਗਏ। ਸੁਖਬੀਰ ਸਿੰਘ ਗਿੱਲ ਨੂੰ ਬੋਰਡ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ। ਬੋਰਡ ਵੱਲੋਂ ਦਿੱਲੀ ਕਮੇਟੀ ਦੀਆਂ ਅਗਲੇ ਸਾਲ ਮਾਰਚ ਵਿੱਚ ਹੋਣ ਵਾਲੀਆਂ ਸੰਭਾਵੀ ਚੋਣਾਂ ਦੌਰਾਨ ਭਾਈਚਾਰੇ ਵੱਲੋਂ ਖੜ੍ਹੇ ਉਮੀਦਵਾਰਾਂ ਦਾ ਸਮਰਥਨ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All