ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਮਈ
ਦਿੱਲੀ ਦੇ ਰਾਮਗੜ੍ਹੀਆ ਬੋਰਡ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਤੇ ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਬਾਰੇ 28 ਮਈ ਨੂੰ ਸੁਭਾਸ਼ ਨਗਰ ਵਿੱਚ ਸਮਾਗਮ ਕਰਵਾਇਆ ਜਾ ਰਿਹਾ ਹੈ। ਬੋਰਡ ਦੇ ਆਗੂ ਜਤਿੰਦਰ ਸਿੰਘ ਗਾਗੀ ਨੇ ਦੱਸਿਆ ਕਿ ਸਮਾਗਮ ਵਿੱਚ ਰਾਮਗੜ੍ਹੀਆ ਭਾਈਚਾਰੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਸਮਾਗਮ ਵਿੱਚ ‘ਆਪ’ ਦੇ ਆਗੂਆਂ ਨੂੰ ਵੀ ਸੱਦਿਆ ਗਿਆ ਹੈ। ਉਧਰ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਰਾਮਗੜ੍ਹੀਆ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਉਕਤ ਸਮਾਗਮ ਵਿੱਚ ਸ਼ਾਮਲ ਨਾ ਹੋਣ ਕਿਉਂਕਿ ਇਹ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦਦ ਨਾਲ ਹੋ ਰਿਹਾ ਹੈ। ਉਧਰ ਜਤਿੰਦਰ ਸਿੰਘ ਗਾਗੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਵੱਡੀਆਂ ਸ਼ਖ਼ਸੀਅਤਾਂ ਬਾਰੇ ਸਮਾਗਮ ਤੋਂ ਪਰ੍ਹੇ ਰਹਿਣ ਲਈ ਭਾਈਚਾਰੇ ਨੂੰ ਇੱਕ ਸੀਨੀਅਰ ਆਗੂ ਅਪੀਲ ਕਰ ਰਿਹਾ ਹੈ।