ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Red Fort blast case: 'ਵਾਈਟ-ਕਾਲਰ ਅਤਿਵਾਦ' ਮਾਡਿਊਲ ਕੇਸ ਵਿੱਚ NIA ਵੱਲੋਂ ਜੰਮੂ-ਕਸ਼ਮੀਰ 'ਚ ਛਾਪੇਮਾਰੀ

ਕੌਮੀ ਜਾਂਚ ਏਜੰਸੀ (NIA) ਨੇ ਸੋਮਵਾਰ ਨੂੰ ਕਸ਼ਮੀਰ ਦੇ ਪੁਲਵਾਮਾ, ਸ਼ੋਪੀਆਂ ਅਤੇ ਕੁਲਗਾਮ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਕਾਰ ਬੰਬ ਧਮਾਕੇ ਨਾਲ ਜੁੜੇ ਵਾਈਟ-ਕਾਲਰ' ਅਤਿਵਾਦੀ...
Advertisement
ਕੌਮੀ ਜਾਂਚ ਏਜੰਸੀ (NIA) ਨੇ ਸੋਮਵਾਰ ਨੂੰ ਕਸ਼ਮੀਰ ਦੇ ਪੁਲਵਾਮਾ, ਸ਼ੋਪੀਆਂ ਅਤੇ ਕੁਲਗਾਮ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਕਾਰ ਬੰਬ ਧਮਾਕੇ ਨਾਲ ਜੁੜੇ ਵਾਈਟ-ਕਾਲਰ' ਅਤਿਵਾਦੀ ਮਾਡਿਊਲ ਨਾਲ ਸਬੰਧਤ ਹੈ।
ਅਧਿਕਾਰੀਆਂ ਨੇ ਦੱਸਿਆ NIA ਦੀਆਂ ਟੀਮਾਂ ਨੇ ਸ਼ੋਪੀਆਂ ਵਿੱਚ ਮੌਲਵੀ ਇਰਫਾਨ ਅਹਿਮਦ ਵਾਗੇ ਦੇ ਘਰ ਦੀ ਤਲਾਸ਼ੀ ਲਈ। ਵਾਗੇ ਇਸ 'ਵਾਈਟ-ਕਾਲਰ' ਅਤਿਵਾਦੀ ਮਾਡਿਊਲ ਦੀ ਕੱਟੜਪੰਥੀ ਬਣਾਉਣ ਅਤੇ ਭਰਤੀ ਕਰਨ ਦੇ ਮਾਸਟਰਮਾਈਂਡ ਵਜੋਂ ਉੱਭਰਿਆ ਹੈ, ਜਿਸ ਦਾ ਪਿਛਲੇ ਮਹੀਨੇ ਦੇ ਸ਼ੁਰੂ ਵਿੱਚ ਪਰਦਾਫਾਸ਼ ਹੋਇਆ ਸੀ।
ਵਾਗੇ ਨੂੰ ਪੁਲੀਸ ਨੇ ਅਕਤੂਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਪਿਛਲੇ ਮਹੀਨੇ ਕਾਰ ਧਮਾਕੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈਣ ਤੋਂ ਬਾਅਦ NIA ਨੇ ਉਸ ਨੂੰ ਹਿਰਾਸਤ ਵਿੱਚ ਲਿਆ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਦੇ ਕੋਇਲ, ਚੰਦਗਾਮ, ਮਲੰਗਪੋਰਾ ਅਤੇ ਸੰਬੂਰਾ ਇਲਾਕਿਆਂ ਵਿੱਚ ਵੀ ਛਾਪੇਮਾਰੀ ਕੀਤੀ ਗਈ। ਇਹ ਸਥਾਨ ਦਿੱਲੀ ਕਾਰ ਬੰਬ ਧਮਾਕੇ ਦੇ ਮਾਮਲੇ ਨਾਲ ਜੁੜੇ ਲੋਕਾਂ ਨਾਲ ਸਬੰਧਤ ਸਨ।
ਇਸ ਤੋਂ ਇਲਾਵਾ ਏਜੰਸੀ ਨੇ ਡਾ. ਅਦੀਲ ਅਹਿਮਦ ਰਾਠਰ ਦੀ ਰਿਹਾਇਸ਼ ਦੀ ਵੀ ਤਲਾਸ਼ੀ ਲਈ, ਜਿਸ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Advertisement
Tags :
NIARed Fort blast case
Show comments